Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਲੁਟੇਰਿਆਂ ਵਲੋਂ ਪਰਸ ਖੋਹਣ ਤੇ ਸਕੂਟਰੀ ਟਰੈਕਟਰ ਟਰਾਲੀ ਨਾਲ ਟਕਰਾਈ,ਪੁੱਤ ਸਮੇਤ ਭਾਣਜੀ ਦੀ ਮੌਤ

ਲੁਟੇਰਿਆਂ ਵਲੋਂ ਪਰਸ ਖੋਹਣ ਤੇ ਸਕੂਟਰੀ ਟਰੈਕਟਰ ਟਰਾਲੀ ਨਾਲ ਟਕਰਾਈ,ਪੁੱਤ ਸਮੇਤ ਭਾਣਜੀ ਦੀ ਮੌਤ

ਟਾਂਡਾ / ਦਸੂਹਾ (PPT NEWS)

3 ਮਾਰਚ : ਬੀਤੇ ਦਿਨ ਦੇਰ ਸ਼ਾਮ ਟਾਂਡਾ ਦੇ ਸ਼੍ਰੀ ਹਰਗੋਂਸ਼ਾਬਾਦਪੁਰ ਸਾਹਿਬ ਮੁੱਖ ਮਾਰਗ ‘ਤੇ ਟਾਂਡਾ ਪੁਲ ਦੇ ਹੇਠਾਂ ਪਰਸ ਖੋਹਣ ਦੀ ਘਟਨਾ ਦੌਰਾਨ ਵਾਪਰੇ ਸੜਕ ਹਾਦਸੇ ‘ਚ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ  ਗੁਰਭੇਜ ਸਿੰਘ(7) ਪੁੱਤਰ ਚਰਨਜੀਤ ਸਿੰਘ ਅਤੇ  ਗਗਨਦੀਪ ਕੌਰ(21) ਪੁੱਤਰੀ ਦਾਨਸ਼ਵਿੰਦਰ ਸਿੰਘ ਵਾਸੀ ਪਿੰਡ ਪੁਲ ਪੁਖਤਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਪ੍ਰਭਜੀਤ ਕੌਰ ਆਪਣੇ ਲੜਕੇ ਗੁਰਭੇਜ ਸਿੰਘ ਤੇ ਭਤੀਜੀ ਗਗਨਦੀਪ ਕੌਰ ਨਾਲ ਆਪਣੇ ਨਾਨਕੇ ਘਰ ਚਾਂਗਲਾ ਦਸੂਹਾ ਤੋਂ ਸਕੂਟੀ ’ਤੇ ਵਾਪਸ ਆਪਣੇ ਪਿੰਡ ਜਾ ਰਹੀ ਸੀ। ਜਦੋਂ ਪ੍ਰਭਜੀਤ ਕੌਰ ਟਾਂਡਾ ਪੁਲ ਨੇੜੇ ਪੁੱਜੀ ਤਾਂ ਪਿੱਛੇ ਤੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ‘ਚੋਂ ਇੱਕ ਨੇ ਪਿੱਛੇ ਬੈਠੀ ਲੜਕੀ ਗਗਨਦੀਪ ਕੌਰ ਦਾ ਪਰਸ ਖੋਹ ਲਿਆ। ਇਸ ਦੌਰਾਨ ਸਕੂਟੀ ਬੇਕਾਬੂ ਹੋ ਕੇ ਉਥੋਂ ਜਾ ਰਹੀ ਟਰਾਲੀ ਨਾਲ ਟਕਰਾ ਗਈ। ਇਸ ਕਾਰਨ ਪ੍ਰਭਜੀਤ ਕੌਰ, ਗੁਰਭੇਜ ਸਿੰਘ ਅਤੇ ਗਗਨਦੀਪ ਕੌਰ ਤਿੰਨੋਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਟਾਂਡਾ ਦੇ ਇੱਕ ਨਿੱਜੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੁਰਭੇਜ ਸਿੰਘ ਅਤੇ ਗਗਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਟਾਂਡਾ ਕੁਲਵੰਤ ਸਿੰਘ ਤੇ ਐੱਸਐੱਚਓ ਟਾਂਡਾ ਮਲਕੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਸੜਕ ਕਿਨਾਰੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਕੇ ਲੁਟੇਰਿਆਂ ਦੀ ਭਾਲ ਵਿੱਚ ਜੁਟੱ ਗਈ ਹੈ।