Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਵਿਰਸਾ ਹੁਸ਼ਿਆਰਪੁਰ ਦਾ’- ਮੇਲੇ ਦੇ ਦੂਸਰੇ ਦਿਨ ਲੋਕ ਨਾਚਾਂ ਨੇ ਦਰਸ਼ਕ ਲਾਏ ਝੂਮਣ

ਵਿਰਸਾ ਹੁਸ਼ਿਆਰਪੁਰ ਦਾ’- ਮੇਲੇ ਦੇ ਦੂਸਰੇ ਦਿਨ ਲੋਕ ਨਾਚਾਂ ਨੇ ਦਰਸ਼ਕ ਲਾਏ ਝੂਮਣ

ਹੁਸ਼ਿਆਰਪੁਰ (EDITOR YOGESH GUPTA) 

–ਵੱਖ-ਵੱਖ ਸਟਾਲਾਂ ’ਤੇ ਲੋਕਾਂ ਨੇ ਜੰਮ ਕੇ ਕੀਤੀ ਖ਼ਰੀਦਦਾਰੀ
-ਫੂਡ ਸਟਾਲਾਂ ’ਤੇ ਚੱਖਿਆ ਵੱਖ-ਵੱਖ ਪਕਵਾਨਾਂ ਦਾ ਸਵਾਦ
–5 ਮਾਰਚ ਨੂੰ ਸਤਿੰਦਰ ਸਰਤਾਜ ਬਿਖੇਰਨਗੇ ਆਪਣੀ ਆਵਾਜ਼ ਦਾ ਜਾਦੂ

 4 ਮਾਰਚ : ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੇ ਦੂਸਰੇ ਦਿਨ ਅੱਜ ਲੋਕ ਨਾਚਾਂ ਦੇ ਨਾਂਅ ਰਿਹਾ। ਇਸ ਦੌਰਾਨ ਵੱਖ-ਵੱਖ ਕਲਾਕਾਰਾਂ ਤੋਂ ਇਲਾਵਾ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ। ਜੇ. ਐਸ. ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਖ਼ੂਬ ਤਾੜੀਆਂ ਬਟੋਰੀਆਂ। ਬੱਚਿਆਂ ਅਤੇ ਵੱਡਿਆਂ ਨੇ ਮੇਲੇ ਵਿਚ ਊਠ ਦੀ ਸਵਾਰੀ ਅਤੇ ਝੂਲਿਆਂ ਦਾ ਵੀ ਕਾਫੀ ਆਨੰਦ ਮਾਣਿਆ। ਇਸ ਦੌਰਾਨ ਬ੍ਰਜ ਦੀ ਹੋਲੀ, ਭੰਗੜਾ, ਗਿੱਧਾ ਖਿੱਚ ਦਾ ਕੇਂਦਰ ਰਹੇ।
ਦੂਸਰੇ ਦਿਨ ਅੱਜ ਹਜ਼ਾਰਾਂ ਲੋਕ ਪੁਹੁੰਚੇ ਅਤੇ ਉਨ੍ਹਾਂ ਇਸ ਮੇਲੇ ਦਾ ਭਰਪੂਰ ਆਨੰਦ ਲਿਆ। ਸੱਭਿਆਚਾਰਕ ਰੰਗ ਬਿਖੇਰਦੇ ਇਸ ਮਲੇ ਵਿਚ 100 ਤੋਂ ਵੱਧ ਲੱਗੇ ਸਟਾਲਾਂ ਤੋਂ ਵੱਖ-ਵੱਖ ਵਸਤਾਂ ਦੀ ਖ਼ਰੀਦਦਾਰੀ ਲਈ ਲੋਕਾਂ ਦੀ ਭੀੜ ਲੱਗੀ ਰਹੀ। ਇਸ ਦੌਰਾਨ ਫੂਡ ਕੋਰਟ ਵਿਚ ਬਣੇ ਵੱਖ-ਵੱਖ ਸਟਾਲਾਂ ’ਤੇ ਲੋਕਾਂ ਨੇ ਵੱਖ-ਵੱਖ ਪਕਵਾਨਾਂ ਦਾ ਸਵਾਦ ਵੀ ਚੱਖਿਆ। ਇਸ ਤੋਂ ਇਲਾਵਾ ਦੇਰ ਸ਼ਾਮ ਮੇਲੇ ਵਿਚ ਕਲਾਕਾਰਾਂ ਵੱਲੋਂ ਦਿੱਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਦਾ ਲੋਕਾਂ ਨੇ ਖ਼ੂਬ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕਾਂ ਦੀ ਭੀੜ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਆਪਣੇ ਸੱਭਿਆਚਾਰ ਅਤੇ ਵਿਰਸੇ ਨੂੰ ਕੋਲੋਂ ਦੇਖਣਾ ਚਾਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਪਰਿਵਾਰਾਂ ਨਾਲ ਇਸ ਮੇਲੇ ਵਿਚ ਆਉਣ, ਤਾਂ ਜੋ ਆਪਣੀ ਅਮੀਰ ਵਿਰਾਸਤ ਤੋਂ ਜਾਣੂ ਹੋਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਕਲਾਕਾਰਾਂ ਤੇ ਕਾਰੀਗਰ ਇਸ ਮੇਲੇ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜਿਥੇ ਕਾਰੀਗਰਾਂ ਵੱਲੋਂ ਆਪਣੇ ਹੱਥਾਂ ਨਾਲ ਬਣਾਈਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉਥੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 7 ਮਾਰਚ ਤੱਕ ਚੱਲੇਗਾ ਅਤੇ ਲੋਕ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਮੇਲੇ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਜਿਥੇ ਵੱਖ-ਵੱਖ ਪੇਸ਼ਕਾਰੀਆਂ ਹੋਣਗੀਆਂ, ਉਥੇ ਸ਼ਾਮ 7 ਵਜੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਦੇ ਲੱਕੀ ਡਰਾਅ ਵੀ ਕੱਢੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਵਿਚ ਆਉਣ ਅਤੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਇਥੇ ਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਇਥੇ ਪਹੁੰਚੇ ਕਲਾਕਾਰਾਂ ਅਤੇ ਕਾਰੀਗਰਾਂ ਦਾ ਹੌਸਲਾ ਵਧਾਇਆ ਜਾ ਸਕੇ।