Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਨੰਗਲ (ਖੇੜਾ) ਵਿਖੇ ਸ਼ਰਧਾ ਨਾਲ ਕਰਵਾਇਆ 645ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ

ਪਿੰਡ ਨੰਗਲ (ਖੇੜਾ) ਵਿਖੇ ਸ਼ਰਧਾ ਨਾਲ ਕਰਵਾਇਆ 645ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ

ਫਗਵਾੜਾ ( ਲਾਲੀ ਦਾਦਰ )

* ਸੰਤ ਟੈਹਿਲ ਨਾਥ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ

5 ਮਾਰਚ : ਡੇਰਾ ਸੰਤ ਬਾਬਾ ਪਾਰਸ ਨਾਥ ਜੀ ਤਪੱਸਵੀ ਪਿੰਡ ਨੰਗਲ (ਖੇੜਾ) ਫਗਵਾੜਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਡੇਰੇ ਦੇ ਸੰਚਾਲਕ ਸੰਤ ਟੈਹਿਲ ਨਾਥ, ਬੀਬੀ ਆਸ਼ਾ ਦੇਵੀ ਅਤੇ ਮੁੱਖ ਸੇਵਾਦਾਰ ਮੁਕੇਸ਼ ਕੁਮਾਰ ਨਾਥ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਕਰਵਾਇਆ ਗਿਆ। ਸਮਾਗਮ ਦੇ ਆਖਰੀ ਦਿਨ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਉਪਰੰਤ ਧਾਰਮਿਕ ਸਮੇਟਜ ਸਜਾਈ ਗਈ ਜਿਸ ਵਿਚ ਸੰਤ ਜਸਵਿੰਦਰ ਪਾਲ ਪੰਡਵਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਗਾਇਕਾ ਸੁਨੀਤਾ ਬਸਰਾ, ਮਦਨ ਬੰਗੜ ਅਤੇ ਮਿਸ ਰਿੰਪੀ ਨੇ ਗੁਰੂ ਰਵਿਦਾਸ ਮਹਾਰਾਜ ਦੀ ਮਹਿਮਾ ਦਾ ਸੁੰਦਰ ਗੁਣਗਾਨ ਕੀਤਾ। ਸੰਤ ਟੈਹਿਲ ਨਾਥ ਨੇ ਸਮੂਹ ਹਾਜਰੀਨ ਸੰਗਤ ਨੂੰ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਸਫਰ ਤੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਜਾਣੂ ਕਰਵਾਇਆ ਅਤੇ ਉਹਨਾਂ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾ, ਪਤਵੰਤਿਆਂ ਸਹਿਯੋਗੀਆਂ ਤੇ ਸੇਵਾਦਾਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਸਮਾਗਮ ਦੌਰਾਨ ਵੱਖ ਵੱਖ ਡੇਰਿਆਂ ਦੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਸਰਪੰਚ ਸੁਰਿੰਦਰ ਕੁਮਾਰ, ਸਾਬਕਾ ਸਰਪੰਚ ਚੈਂਚਲ ਰਾਮ, ਹਰਭਜਨ ਕਲੇਰ, ਜਗਤਾਰ ਸਿੰਘ, ਤਰਸੇਮ ਲਾਲ, ਰਵਿੰਦਰ ਚਾਹਲ, ਨੀਲਮ ਕੁਮਾਰੀ, ਜਿੰਦਰ ਕੌਰ, ਅਮਰਜੀਤ ਸਿੰਘ, ਪਰਵੀਨ ਸੰਧੂ, ਭਗਵਾਨ ਦਾਸ, ਲਛਮਣ ਦਾਸ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।
ਕੈਪਸ਼ਨ- ਪਿੰਡ ਨੰਗਲ (ਖੇੜਾ) ਵਿਖੇ ਕਰਵਾਏ 646ਵੇਂ ਗੁਰੂ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੇ ਵੱਖ ਵੱਖ ਦ੍ਰਿਸ਼।

error: copy content is like crime its probhihated