Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਪਾਰ ਮੰਡਲ ਬਟਾਲਾ ਦੇ ਪ੍ਰਧਾਨ ਭਾਜਪਾ ਆਗੂ ਨਵਨੀਤ ਖੋਸਲਾ ਸਮੁੱਚੇ ਪਰਿਵਾਰ ਸਮੇਤ ਆਪ ਪਾਰਟੀ ‘ਚ ਸ਼ਾਮਲ

ਵਪਾਰ ਮੰਡਲ ਬਟਾਲਾ ਦੇ ਪ੍ਰਧਾਨ ਭਾਜਪਾ ਆਗੂ ਨਵਨੀਤ ਖੋਸਲਾ ਸਮੁੱਚੇ ਪਰਿਵਾਰ ਸਮੇਤ ਆਪ ਪਾਰਟੀ ‘ਚ ਸ਼ਾਮਲ

ਬਟਾਲਾ (ਅਵਿਨਾਸ਼) 

ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ’ਤੇ ਲੋਕਾਂ ਲਾਈ ਮੋਹਰ-ਵਿਧਾਇਕ ਸ਼ੈਰੀ ਕਲਸੀ

6 ਮਾਰਚ : ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਖੁਸ਼ ਹਨ ਅਤੇ ਵਿਕਾਸ ਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵਪਾਰ ਮੰਡਲ ਬਟਾਲਾ ਦੇ ਪ੍ਰਧਾਨ ਤੇ ਭਾਜਪਾ ਆਗੂ ਨਵਨੀਤ ਖੋਸਲਾ ਦਾ ਆਪਣੇ ਪਰਿਵਾਰ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਕੀਤਾ। ਇਸ ਮੌਕੇ ਰਾਜੀਵ ਖੋਸਲਾ, ਕੁਨਾਲ ਖੋਸਲਾ,ਰੋਹਿਤ ਖੋਸਲਾ, ਰਾਜਾ, ਮੋਹਿਤ, ਹੈਪੀ, ਮੁਨੀਸ਼, ਸਾਬੀ, ਵਿੱਕੀ, ਸੋਰਬ, ਜੀਵਨ, ਲਾਲੀ, ਰਮੇਸ਼ ਕੋਸ਼ਿਕ, ਐਕਸ ਕੰਨਵੀਨਰ ਬੀਜੈਪੀ ਆਰ.ਟੀ.ਆਈ. ਸੈੱਲ ਬਟਾਲਾ ਅਤੇ ਪਰਮਜੀਤ ਸਿੰਘ ਸੋਹਲ, ਧੀਰਜ ਵਰਮਾ, ਆਪ ਲੀਗਲ ਜੁਆਇੰਟ ਸੈਕਰਟਰੀ ਪੰਜਾਬ, ਗਗਨ ਬਟਾਲਾ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਆਪ ਪਾਰਟੀ ਵਿੱਚ ਨਵਨੀਤ ਖੋਸਲਾ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਇਕ ਟੀਮ ਵਜੋਂ ਲੋਕ ਹਿੱਤ ਲਈ ਵਿਕਾਸ ਕਾਰਜ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦਾ ਮੁੱਖ ਏਜੰਡਾ ਆਮ ਲੋਕਾਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨਾ ਅਤੇ ਮੁੱਢਲੀਆਂ ਸਹੂਲਤਾਂ ਲੋਕਾਂ ਤੱਕ ਪੁੱਜਦਾ ਕਰਨਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਮਹਿਜ 11 ਮਹੀਨਿਆਂ ਦੇ ਕਾਰਜਕਾਲ ਦੋਰਾਨ ਇਤਿਹਾਸਕ ਫੈਸਲੇ ਲਏ ਗਏ ਹਨ, ਜੋ ਪਹਿਲੀਆਂ ਸੱਤਾ ਹੰਢਾ ਕੇ ਗਈਆਂ ਪਾਰਟੀਆਂ ਨਹੀਂ ਲੈ ਸਕੀਆਂ।

ਇਸ ਮੌਕੇ ਭਾਜਪਾ ਆਗੂ ਨਵਨੀਤ ਖੋਸਲਾ, ਵਾਰਡ ਨੰਬਰ 14 ਨੇ ਕਿਹਾ ਕਿ ਉਹ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕੀਤੇ ਜਾ ਰਹੇ ਚਹੁਪੱਖੀ ਵਿਕਾਸ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਲੈ ਕੇ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀ ਸੇਵਾ ਲਈ ਤੱਤਪਰ ਰਹਿੰਦੇ ਹਨ। ਉਨਾਂ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਜੋ ਵੀ ਉਨਾਂ ਦੀ ਡਿਊਟੀ ਲਗਾਉਣਗੇ ਉਹ ਮਿਹਨਤ ਤੇ ਲਗਨ ਨਾਲ ਉੱਸ ਤੇ ਪੂਰਾ ਉਤਰਨਗੇ।

——ਕੈਪਸ਼ਨ—

ਵਿਧਾਇਕ ਸ਼ੈਰੀ ਕਲਸੀ, ਵਪਾਰ ਮੰਡਲ ਬਟਾਲਾ ਦੇ ਪ੍ਰਧਾਨ ਤੇ ਭਾਜਪਾ ਆਗੂ ਨਵਨੀਤ ਖੋਸਲਾ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦੇ

error: copy content is like crime its probhihated