Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਵਲੋਂ ਲਾਵਾਰਿਸ ਹਾਲਤ ਚ ਮਿਲੇ ਵਿਅਕਤੀ ਨੂੰ ਕੀਤਾ ਪਰਿਵਾਰ ਹਵਾਲੇ 

ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਵਲੋਂ ਲਾਵਾਰਿਸ ਹਾਲਤ ਚ ਮਿਲੇ ਵਿਅਕਤੀ ਨੂੰ ਕੀਤਾ ਪਰਿਵਾਰ ਹਵਾਲੇ 

ਗੜ੍ਹਦੀਵਾਲਾ (ਚੌਧਰੀ) 

6 ਮਾਰਚ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇੱਕ ਹੋਰ ਵੀਰ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ 20 ਦਿਨ ਪਹਿਲਾਂ ਪਿੰਡ ਸੋਤਲਾ ਤੋਂ ਲਾਵਾਰਿਸ ਹਾਲਤ ਵਿੱਚ ਮਿਲਿਆ ਸੀ।ਇਸ ਵੀਰ ਦੀ ਦਿਮਾਗੀ ਹਾਲਤ ਬਹੁਤ ਖਰਾਬ ਸੀ ਅਤੇ ਇਹ ਵੀਰ ਚਲ ਫਿਰ ਵੀ ਨਹੀਂ ਸਕਦਾ ਸੀ। ਫਿਰ ਇਸ ਵੀਰ ਦੀ ਸੇਵਾ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਗਈ ਅਤੇ ਕੁਝ ਸਮਾਂ ਦਵਾਈ ਖਾਣ ਉਪਰੰਤ ਇਸ ਵੀਰ ਦੀ ਸਿਹਤ ਵਿੱਚ ਕੁਝ ਸੁਧਾਰ ਆਇਆ ।ਉਪਰੰਤ ਵੀਰ ਨੇ ਆਪਣੇ ਪਰਿਵਾਰ ਬਾਰੇ ਦਸਿਆ ਅਤੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਸੇਵਾ ਨਿਭਾ ਰਹੇ ਵੀਰ ਸੁਭਾਸ਼ ਸ਼ਰਮਾ ਦੀ ਮਦਦ ਨਾਲ ਇਸ ਵੀਰ ਦੇ ਪਰਿਵਾਰ ਦਾ ਪਤਾ ਲਗਾਇਆ ਗਿਆ ਅਤੇ ਪਰਿਵਾਰਿਕ ਮੈਂਬਰਾਂ ਨਾਲ ਰਾਬਤਾ ਕੀਤਾ ।ਅੱਜ ਇਸ ਵੀਰ ਦੇ ਪਰਿਵਾਰਿਕ ਮੈਂਬਰ ਇਸ ਨੂੰ ਲੈਣ ਯੂ ਪੀ ਪ੍ਰਾਂਤ ਤੋਂ ਗੁਰੂ ਆਸਰਾ ਸੇਵਾ ਘਰ ਵਿਖੇ ਆਏ । ਇਸ ਵੀਰ ਨੂੰ ਸਹੀ ਸਲਾਮਤ ਉਸਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਸਪੁਰਦ ਕਰ ਦਿੱਤਾ ਗਿਆ।ਇਸ ਮੌਕੇ ਇਸ ਵੀਰ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਗੁਰਵਿੰਦਰ ਸਿੰਘ,ਜਸਵਿੰਦਰ ਸਿੰਘ,ਵਿਸ਼ਾਲ ਅਤੇ ਸੁਸਾਇਟੀ ਦੇ ਮੈਂਬਰ ਹਾਜਿਰ ਸਨ।