Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰ-ਰਾਸ਼ਟਰੀ ਵੂਮੈਨ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰ-ਰਾਸ਼ਟਰੀ ਵੂਮੈਨ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

7 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 06 ਮਾਰਚ, 2023 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵੂਮੈਨ ਸੈੱਲ ਵਲੋਂ ਨੈਸ਼ਨਲ ਲੀਗਲ ਸਰਵਸ਼ਿਜ ਅਥਾਰਟੀ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਵੂਮੈਨ ਸਪਤਾਹ ਦੀ ਚਲਦੀ ਕੜੀ ਦੇ ਤਹਿਤ ਅੰਤਰ-ਰਾਸ਼ਟਰੀ ਵੂਮੈਨ ਦਿਵਸ ਮਨਾਇਆ ਗਿਆ। ਇਸ ਮੋਕੇ ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ ਵਲੋਂ ਆਏ ਬੁਲਾਰੇ ਸ. ਹਰਪ੍ਰੀਤ ਸਿੰਂਘ ਹੁੰਦਲ (ਐਡਵੋਕੇਟ) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਣੀ ਅੰਦਰ ਔਰਤ ਨੁੰ ਉੱਚਾ ਦਰਜਾ ਦਿੱਤਾ ਹੈ। ਸਮਾਜ ਨੁੰ ਸਹੀ ਸੇਧ ਦੇਣ ਲਈ ਔਰਤ ਦਾ ਪੜ੍ਹੇ ਲਿਖੇ ਹੋਣਾ ਜ਼ਰੂਰੀ ਹੈ। ਸ. ਗੁਰਪ੍ਰੀਤ ਸਿੰਘ ਭੱਟੀ (ਐਡਵੋਕੇਟ) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਮੋਬਾਇਲ ਦੀ ਸਹੀ ਵਰਤੋਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮਨੋਰਥ ਮਹਿਲਾ ਵਰਗ ਨੁੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਸੁਚੇਤ ਕਰਨਾ ਹੈ। ਉਹਨਾਂ ਨੇ ਕਾਨੂੰਨੀ ਅਵਸਥਾ ਵਿੱਚ ਔਰਤਾਂ ਦੇ ਅਧਿਕਾਰਾ ਪ੍ਰਤੀ ਬਣੀਆ ਵੱਖ-ਵੱਖ ਧਾਰਾਵਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾ ਮੈਡਮ ਜਸਪ੍ਰੀਤ ਕੌਰ (ਪੈਰਾਲੀਗਲ ਵਲੰਟੀਅਰ) ਨੇ ਕਿਹਾ ਕਿ ਸਭ ਤੋਂ ਪਹਿਲਾਂ ਔਰਤ ਨੁੰ ਆਪਣੇ ਫਰਜਾਂ ਅਤੇ ਹੱਕਾਂ ਪ੍ਰਤੀ ਖੁਦ ਸੁਚੇਤ ਹੋਣ ਦੀ ਲੋੜ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਬੁਲਾਰਿਆਂ ਨੁੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਮਲਿਕਾ ਮੰਡ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਰਾਬੀਆ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ।