Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

7 ਮਾਰਚ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 06 ਮਾਰਚ, 2023 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ ਗਿਆ।ਪ੍ਰੋ. ਕਮਲਜੀਤ ਕੌਰ, ਮੁੱਖੀ ਕੰਪਿਊਟਰ ਵਿਭਾਗ ਨੇ ਸਾਈਬਰ ਜਾਗਰੂਕਤਾ ਦਿਵਸ ਨੂੰ ਮਨਾਉਣ ਦੀ ਲੜੀ ਨੁੰ ਅੱਗੇ ਤੋੜਦੇ ਹੋਏ ਵਿਦਿਆਰਥੀਆਂ ਨੁੰ ਵੀਡੀਉ ਲੈਕਚਰ ਰਾਹੀਂ ਇਸ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਇਸ ਵੀਡੀੳ ਵਿੱਚ ਸ੍ਰੀ ਰਕਸ਼ਿਤ ਟੰਡਨ (ਸਾਈਬਰ ਸਕਿਊਰਿਟੀ ਐਕਸਪਰਟ) ਵਲੋਂ ਇੱਕ ਵਿਸ਼ੇਸ਼ ਲੈਕਚਰ “ਸਾਈਬਰ ਹਾਈਜੀਨ” ਉੱਪਰ ਦਿੱਤਾ ਗਿਆ।ਸਾਈਬਰ ਸਕਿਉਰਿਟੀ ਬਾਰੇ ਬਹੁਤ ਹੀ ਵਿਸਥਾਰਪੂਰਵਕ ਰੂਪ ਵਿੱਚ ਵਿਦਿਆਰਥੀਆਂ ਨੁੰ ਸਮਝਾਇਆ ਗਿਆ ਹੈ। ਉਹਨਾਂ ਵਲੋਂ ਡਿਜੀਟਲ ਫੁੱਟਪ੍ਰਿੰਟ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾ ਸ਼ੌਸਲ ਮੀਡੀਆ ਤੇ ਆਪਣੀ ਡਿਜੀਟਲ ਅਡੈਂਟਟੀ ਨੁੰ ਹੈਕਰਜ਼ ਤੋਂ ਬਚਾਇਆ ਜਾ ਸਕਦਾ ਹੈ ਅਤੇ ਨਾਲ ਹੀ ਸਾਈਬਰ ਨਾਲ ਜੁੜੇ ਕਾਨੂੰਨ ਬਾਰੇ ਵੀ ਜਾਣਕਾਰੀ ਦਿੱਤੀ। ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕੰਪਿਊਟਰ ਸੰਬੰਧੀ ਜਾਣਕਾਰੀ ਵਿਦਿਆਰਥੀਆਂ ਲਈ ਅਤਿ ਜਰੂਰੀ ਹੈ। ਨਵੀਂ ਟੈਕਨਾਲੌਜੀ ਨਾਲ ਜੁੜਕੇ ਹੀ ਵਿਦਿਆਰਥੀ ਜਿੰਦਗੀ ਵਿੱਚ ਰੁਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ। ਇਸ ਮੌਕੇ ਤੇ ਪ੍ਰੋ. ਪਵਿੱਤਰਜੀਤ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਜੋਤੀ ਪੋਲ ਅਤੇ ਪ੍ਰੋ. ਮਨਜਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।