Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਮਹਿਲਾ ਦਿਵਸ ਮਨਾਉਂਦੇ ਹੋਏ ਜਾਗਰੂਕਤਾ ਸੈਮੀਨਾਰ ਕਰਵਾਇਆ

ਕੇ.ਐਮ.ਐਸ ਕਾਲਜ ਵਿਖੇ ਮਹਿਲਾ ਦਿਵਸ ਮਨਾਉਂਦੇ ਹੋਏ ਜਾਗਰੂਕਤਾ ਸੈਮੀਨਾਰ ਕਰਵਾਇਆ

ਦਸੂਹਾ (ਚੌਧਰੀ) 

9 ਮਾਰਚ  : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਮਹਿਲਾ ਦਿਵਸ ਮਨਾਉਂਦੇ ਹੋਏ ਐਚ.ਓ.ਡੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਧਿਕਾਰ ਦਸੂਹਾ ਵੱਲੋਂ ਪੈਰਾ ਲੀਗਲ ਵਲੰਟੀਅਰ ਜਸਪ੍ਰੀਤ ਕੌਰ, ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਮਹਿਲਾਵਾਂ ਅਤੇ ਬੱਚਿਆਂ ਦੇ ਸਮਾਜਿਕ ਅਧਿਕਾਰਾਂ ਅਤੇ ਕਾਨੂੰਨਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੇ ਵੀ ਇਸ ਸੈਮੀਨਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਐਚ.ਓ.ਡੀ ਰਾਜੇਸ਼ ਕੁਮਾਰ ਨੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਉਦਾਹਰਣ ਦਿੰਦੇ ਹੋਏ ਲੜਕੀਆਂ ਨੂੰ ਪੜ੍ਹ ਲਿੱਖ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਦਾ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਮਨਪ੍ਰੀਤ ਕੌਰ,ਸ਼ੀਨਾ ਰਾਣੀ,ਰਣਜੋਧ ਕੌਰ,ਗੁਰਜੀਤ ਕੌਰ, ਸੋਨਮ ਸਲਾਰੀਆ ,ਰਜਨੀਤ ਕੌਰ, ਕਿਰਨਜੀਤ ਕੌਰ ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਸਮੀਨਾਰ ਦੌਰਾਨ ਐਚ.ਓ.ਡੀ ਰਾਜੇਸ਼ ਕੁਮਾਰ,ਹਰਪ੍ਰੀਤ ਕੌਰ,ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ, ਐਡਵੋਕੇਟ ਗੁਰਪ੍ਰੀਤ ਸਿੰਘ ਭੱਟੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।