Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ

ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ

ਬਟਾਲਾ (ਅਵਿਨਾਸ਼) 

ਹਲਕੇ ਅੰਦਰ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤੀ ਚਰਚਾ

9 ਮਾਰਚ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਗਈ ਹਲਕੇ ਅੰਦਰ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਾਲ ਸਬੰਧਤ ਹਲਕੇ ਅੰਦਰ ਵਿਕਾਸ ਕਰਨ ਅਤੇ ਖੇਤੀਬਾੜੀ ਨਾਲ ਸਬੰਧਤ ਕਿਸਾਨਾ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਗਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਇੱਕ ਇੱਕ ਕਰਕੇ ਗਰੰਟੀ ਪੂਰੀ ਕੀਤੀ ਜਾ ਰਹੀ ਹੈ।

error: copy content is like crime its probhihated