Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਸਿੱਖਿਆ ਦਫ਼ਤਰ ਪਠਾਨਕੋਟ ਵਿਖੇ ਕੇਕ ਕੱਟ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ*

ਜ਼ਿਲ੍ਹਾ ਸਿੱਖਿਆ ਦਫ਼ਤਰ ਪਠਾਨਕੋਟ ਵਿਖੇ ਕੇਕ ਕੱਟ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ*

ਪਠਾਨਕੋਟ (ਤਰੁਣ ਸਣਹੋਤਰਾ)

9 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਪਠਾਨਕੋਟ ਵਿਖੇ ਸਮੂਹ ਦਫ਼ਤਰੀ ਅਮਲੇ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਮਹਿਲਾ ਦਿਵਸ ਤੇ ਕਰਵਾਇਆ ਗਿਆ। ਸਮਰੋਹ ਯਾਦਗਾਰੀ ਹੋ ਨਿੱਬੜਿਆ। ਸਮਰੋਹ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕੇਕ ਕੱਟ ਕੇ ਕੀਤੀ ਅਤੇ ਸਭ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ‘ਤੇ ਮਾਣ ਹੈ ਕਿ ਔਰਤਾਂ ਨੇ ਅਪਣੀ ਕਾਬਲੀਅਤ ਨਾਲ ਸਮਾਜ ਚ ਖੁਦ ਆਪਣੀ ਪਹਿਚਾਣ ਬਣਾਈ ਹੈ, ਅੱਜ ਲੜਕੀਆਂ ਸਿੱਖਿਆ,ਖੇਡਾਂ , ਸਭਿਆਚਾਰ ਅਤੇ ਪ੍ਰਸ਼ਾਨਕ ਅਤੇ ਰਾਜਨੀਤੀ ਚ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਹੱਕ ਦਿਵਾਉਣ ਲਈ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਭਾਰਤੀ ਸਵਿਧਾਨ ਵਿੱਚ ਲਿੰਗ ਅਧਾਰ ਭੇਦਭਾਵ ਬੰਦ ਹੋਇਆ ਹੈ ਅਤੇ ਮਹਿਲਾਵਾਂ ਨੂੰ ਸਮਾਨਤਾ ਦਾ ਅਧਿਕਾਰ, ਵੋਟ ਪਾਉਣ ਦਾ ਅਧਿਕਾਰ ਸਮੇਤ ਵੱਖ ਵੱਖ ਅਧਿਕਾਰ ਪ੍ਰਾਪਤ ਹੋਏ ਹਨ ਜਿਨ੍ਹਾਂ ਦੀ ਬਦੌਲਤ ਅੱਜ ਮਹਿਲਾਵਾਂ ਫ਼ਖ਼ਰ ਮਹਿਸੂਸ ਕਰਦਿਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਸਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਸ਼ਮੂਲੀਅਤ ਤੋਂ ਬਿਨਾਂ ਸਾਡਾ ਸਮਾਜ ਅਧੂਰਾ ਹੈ ਅਤੇ ਔਰਤਾਂ ਦੀ ਅਹਿਮ ਭਾਗੀਦਾਰੀ ਕਾਰਨ ਹਰ ਇੱਕ ਦੇਸ਼ ਤਰੱਕੀ ਕਰ ਰਿਹਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਮਾਨਉਣ ਦਾ ਮੁੱਖ ਮੰਤਵ ਔਰਤਾਂ ਦੇ ਹੱਕਾਂ ਅਤੇ ਉਨਾਂ ਦੇ ਵੱਡਮੁੱਲੇ ਯੋਗਦਾਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ।ਉਨਾਂ ਕਿਹਾ ਕਿ ਸਮਾਜ ਵਿੱਚ ਸਾਨੂੰ ਮਹਿਲਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਨਾਲ ਹੀ ਉਨਾਂ ਨੂੰ ਮਰਦਾਂ ਦੇ ਬਰਾਬਰ ਪੂਰੇ ਮੌਕੇ ਦੇਣੇ ਚਾਹੀਦੇ ਹਨ ਤਾਂ ਜੋ ਉਹ ਵੀ ਆਪਣੇ ਮਕਸਦ ਵਿੱਚ ਕਾਮਯਾਬ ਹੋ ਸਕਣ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਅੱਜ ਹਰੇਕ ਖੇਤਰ ਦੇ ਵਿੱਚ ਮਹਿਲਾਵਾਂ ਪੁਰਸ਼ਾਂ ਦੇ ਬਰਾਬਰ ਹਨ ਜਾਂ ਫਿਰ ਇੱਕ ਕਦਮ ਅੱਗੇ ਹਨ ਅਤੇ ਇਹ ਸਿਰਫ ਜਾਗਰੂਕਤਾ ਕਾਰਨ ਹੀ ਸੰਭਵ ਹੋ ਪਾਇਆ ਹੈ। ਉਨਾਂ ਕਿਹਾ ਸਾਨੂੰ ਸਾਰਿਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਹਰ ਇੱਕ ਔਰਤ ਆਪਣਾ ਸੁਪਨਾ ਪੂਰਾ ਕਰਨ ਵਿੱਚ ਸਫਲ ਹੋ ਸਕੇ। ਉਨਾਂ ਕਿਹਾ ਕਿ ਸਾਨੂੰ ਲੜਕੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਅਤੇ ਉਨਾਂ ਨੂੰ ਆਪਣਾ ਮਨਭਾਉਂਦਾ ਖੇਤਰ ਨੂੰ ਚੁਨਣ ਦੀ ਅਜ਼ਾਦੀ ਦੇਣੀ ਚਾਹੀਦੀ ਹੈ।ਇਸ ਮੌਕੇ ਤੇ ਸਮੂਹ ਦਫ਼ਤਰੀ ਸਟਾਫ਼ ਹਾਜ਼ਰ ਸੀ।