Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਚ.ਆਈ.ਵੀ.ਏਡਜ਼ ਜਾਗਰੂਕਤਾ ਵੈਨ ਨੂੰ ਸੀਨੀਅਰ ਮੈਡੀਕਲ ਅਫਸਰ ਨੇ ਹਰੀ ਝੰਡੀ ਦੇਖਾਅ ਕੇ ਕੀਤਾ ਰਵਾਨਾ

ਐਚ.ਆਈ.ਵੀ.ਏਡਜ਼ ਜਾਗਰੂਕਤਾ ਵੈਨ ਨੂੰ ਸੀਨੀਅਰ ਮੈਡੀਕਲ ਅਫਸਰ ਨੇ ਹਰੀ ਝੰਡੀ ਦੇਖਾਅ ਕੇ ਕੀਤਾ ਰਵਾਨਾ

ਫਗਵਾੜਾ (ਲਾਲੀ ਦਾਦਰ) 

*ਐਚ.ਆਈ.ਵੀ.ਏਡਜ਼ ਤ ਜਾਣਕਾਰੀ ਹੀ ਬਚਾਅ ਸਕਦੀ ਹੈ – ਡਾ.ਲੈਂਬਰ ਰਾਮ

 9 ਮਾਰਚ :  ਸਿਵਲ ਸਰਜਨ ਕਪੂਰਥਲਾ ਡਾ. ਕੁਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਨ ਜਾਗਰੂਕਤਾਂ ਮੁਹਿੰਮ ਤਹਿਤ ਆਮ ਲੋਕਾਂ ਨੂੰ ਐਂਚ. ਆਈ.ਵੀ. ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲੈਂਬਰ ਰਾਮ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਪਹੁੰਚੀ ਐਚ. ਆਈ. ਵੀ. ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾl ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਲੈਂਬਰ ਰਾਮ ਨੇ ਦੱਸਿਆ ਕਿ ਇਹ ਵੈਨ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਖੇ ਜਾਵੇਗੀ ਅਤੇ ਲੋਕਾਂ ਨੂੰ ਐਂਚ. ਆਈ.ਵੀ. ਏਡਜ਼ ਸਬੰਧੀ ਭਰਪੂਰ ਜਾਣਕਾਰੀ ਪ੍ਰਦਾਨ ਕਰੇਗੀ ਜਿਸ ਵਿੱਚ ਇਸ ਭਿਆਨਕ ਬਿਮਾਰੀ ਦੇ ਲੱਛਣ ਇਲਾਜ ਅਤੇ ਬਚਾਅ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਐਚ. ਆਈ.ਵੀ. ਏਡਜ਼ ਬਾਰੇ ਜਾਣਕਾਰੀ ਹੀ ਇਸ ਤੋਂ ਬਚਾ ਸਕਦੀ ਹੈ ਉਨ੍ਹਾਂ ਕਿਹਾ ਕਿ ਇਸ ਵੈਨ ‘ਚ ਮੋਜੂਦ ਟੀਮ ਵਲੋਂ ਐਚ ਆਈ.ਵੀ. ਟੈਸਟਿੰਗ ਫਰੀ ਕੀਤੀ ਜਾਵੇਗੀ lਇਸ ਮੌਕੇ ਡਾ. ਰਵੀ ਕੁਮਾਰ , ਐਮ. ਐਲ.ਟੀ. ਹਰਵਿੰਦਰ ਕੁਮਾਰ , ਕੋਸਲਰ ਰੋਣਕੀ ਰਾਮ , ਐਸ.ਟੀ. ਆਈ.ਮਲਕੀਤ ਚੰਦ , ਰਾਜੇਸ਼ ਸ਼ਰਮਾ ਅਤੇ ਅਸਿਮ ਆਦਿ ਵੀ ਮੌਜੂਦ ਸਨl