Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ,ਨਾਇਬ ਤਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਨੇ ਮੀਟਿੰਗ ਨੂੰ ਕੀਤਾ ਸੰਬੋਧਨ 

ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ,ਨਾਇਬ ਤਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਨੇ ਮੀਟਿੰਗ ਨੂੰ ਕੀਤਾ ਸੰਬੋਧਨ 

ਗੜ੍ਹਦੀਵਾਲਾ (ਚੌਧਰੀ)
10 ਮਾਰਚ : ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਲਾਕੇ ਦੇ ਨੰਬਰਦਾਰਾਂ  ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ ।ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਲੰਬੜਦਾਰ ਯੂਨੀਅਨ  ਦੀ ਸਟੇਟ ਬਾਡੀ ਦੀ ਮੀਟਿੰਗ ਹੜਤਾਲ ਸਿੰਘ ਚੀਮਾ ਨਾਲ ਹੋਈ ਸੀ ਉਨ੍ਹਾਂ ਨੇ ਇਹ ਭਰੋਸਾ ਦੁਆਇਆ ਸੀ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਤੁਹਾਡੀਆਂ ਮੰਗਾਂ ਬਾਰੇ ਵਿਚਾਰ ਕਰਕੇ ਫੈਸਲਾ ਕੀਤਾ ਜਾਵੇਗਾ  ਪਰ ਅਜੇ ਤੱਕ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਕੋਈ ਟਾਈਮ ਨਹੀਂ ਦਿੱਤਾ ਗਿਆ। ਇਹਨਾ ਗੱਲਾਂ ਕਰਕੇ ਲੰਬੜਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਮੀਟਿੰਗ ਵਿੱਚ ਲੰਬੜਦਾਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਕਿ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ।ਇਸ ਮੀਟਿੰਗ ਨੂੰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਪਿੰਡਾਂ ਅੰਦਰ ਲਾਲ ਲਕੀਰ ਅੰਦਰ ਰਹਿੰਦੇ ਘਰਾਂ ਨੂੰ ਰਜਿਸਟਰਡ ਕਰਨ ਲਈ online ਕਰਨ ਤੇ ਆਨ ਲਾਈਨ ਸਰਟੀਫਿਕੇਟ ਬਣਾਉਣ ਲਈ ਲੰਬੜਦਾਰਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ 200 ਸਾਲ ਬਾਅਦ ਸਰਕਾਰ ਨੇ ਇਹ ਪਾਲਿਸੀ ਲਾਗੂ ਕਰਨ ਲਈ ਘੋਸ਼ਣਾ ਕੀਤੀ ਹੈ ਤੇ ਸਾਨੂੰ ਸਾਰਿਆਂ ਨੂੰ ਇਹ ਕੰਮ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚਾੜਨ ਦੀ ਜ਼ਰੂਰਤ ਹੈ। ਅੱਜ ਦੀ ਮੀਟਿੰਗ ਵਿੱਚ ਗੁਰਮੀਤ ਸਿੰਘ ,ਰਾਮ ਬਿਲਾਸ  ਸੇਵਾ ਸਿੰਘ  ਰੇਸ਼ਮ ਸਿੰਘ  ਕਰਨੈਲ ਸਿੰਘ  ਮਲਕੀਤ ਸਿੰਘ  ਮਨਜੀਤ ਸਿੰਘ  ਅਸਨੀ ਕੁਮਾਰ ,ਦਵਿੰਦਰ ਸਿੰਘ, ਰਾਮ ਸਿੰਘ, ਗਿਆਨ ਸਿੰਘ ,ਧਰਮ ਸਿੰਘ  ਸੁਖਦੇਵ ਸਿੰਘ  ਸਰਵਣ ਸਿੰਘ  ਰਾਮਦਾਸ  ਮਹਿੰਦਰ ਸਿੰਘ  ਮਦਨ ਲਾਲ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।