Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਵਿਧਾਨਸਭਾ ‘ਚ ਪੇਸ਼ ਬਜਟ ਤੋਂ ਨਾਰਾਜ ਦਿਵਿਆਂਗ ਐਕਸ਼ਨ ਕਮੇਟੀ ਨੇ ਦਿੱਤੀ ਹਾਈ-ਵੇ ਜਾਮ ਕਰਨ ਦੀ ਚਿਤਾਵਨੀ

ਵਿਧਾਨਸਭਾ ‘ਚ ਪੇਸ਼ ਬਜਟ ਤੋਂ ਨਾਰਾਜ ਦਿਵਿਆਂਗ ਐਕਸ਼ਨ ਕਮੇਟੀ ਨੇ ਦਿੱਤੀ ਹਾਈ-ਵੇ ਜਾਮ ਕਰਨ ਦੀ ਚਿਤਾਵਨੀ

ਫਗਵਾੜਾ (ਲਾਲੀ ਦਾਦਰ )

* ਭਗਵੰਤ ਸਰਕਾਰ ਨੇ ਵੀ ਦਿਵਿਆਂਗਾ ਨਾਲ ਕੀਤਾ ਧੋਖਾ – ਲਖਬੀਰ ਸਿੰਘ ਸੈਣੀ

11 ਮਾਰਚ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਅੱਜ ਵਿਧਾਨਸਭਾ ਵਿਚ ਪੇਸ਼ ਕੀਤੇ ਬਜਟ ਪ੍ਰਤੀ ਡੂੰਘੀ ਨਾਰਾਜਗੀ ਜਾਹਿਰ ਕਰਦਿਆਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਉਂਦੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਹਾਈਵੇ ਜਾਮ ਕਰਕੇ ਸਰਕਾਰ ਵਿਰੁੱਧ ਜਬਰਦਸਤ ਰੋਸ਼ ਮੁਜਾਹਰਾ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਚੇਅਰਮੈਨ ਬਲਵੰਤ ਸਿੰਘ ਦਰਦੀ ਮੋਹਾਲੀ ਅਤੇ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਦਵਿੰਦਰ ਕੌਰ ਫਗਵਾੜਾ ਨੇ ਕਿਹਾ ਕਿ ਮਹਿੰਗਾਈ ਦੇ ਕਾਲੇ ਦੌਰ ਵਿੱਚ ਜਿੰਨੇ ਰੁਪਏ ਦਾ ਇੱਕ ਐਲ.ਪੀ.ਜੀ. ਸਿਲੰਡਰ ਆਉਂਦਾ ਹੈ, ਸਿਰਫ਼ ਉਨੀਂ ਹੀ ਦਿਵਿਆਂਗ ਵਰਗ ਨੂੰ ਵਿੱਤੀ ਸਹਾਇਤਾ ਮਿਲਦੀ ਹੈ ਜਿਸ ਕਾਰਨ ਜ਼ਿੰਦਗੀ ਜਿਊਣਾ ਦੁੱਭਰ ਹੋ ਗਿਆ ਹੈ। ਬਜ਼ਟ ਸੈਸ਼ਨ ਦੌਰਾਨ ਲਗਭਗ ਸਾਰੇ ਪੰਜਾਬ ਦੇ ਦਿਵਿਆਂਗਾ ਨੂੰ ਇਸ ਪੂਰਨ ਬਜ਼ਟ ਤੋਂ ਬਹੁਤ ਉਮੀਦਾਂ ਸਨ ਕਿ ਵਿੱਤੀ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਚੋਣ ਮੈਨੀਫੈਸਟੋ ਵਿੱਚ 2500/ਰੁਪਏ ਮਹੀਨਾ ਪੈਨਸ਼ਨ ਵਾਲੀ ਗਰੰਟੀ ਨੂੰ ਪ੍ਰਵਾਨਗੀ ਦੇਵੇਗੀ, ਪ੍ਰੰਤੂ ਇਸ ਸਰਕਾਰ ਨੇ ਵੀ ਨਿਰਾਸ਼ ਹੀ ਕੀਤਾ ਹੈ। ਜਿਸ ਤਰ੍ਹਾਂ ਪਹਿਲੀਆਂ ਸਰਕਾਰਾਂ ਅੰਗਹੀਣਾਂ ਨਾਲ ਵਿਤਕਰਾ ਕਰਦੀਆਂ ਰਹੀਆਂ ਸਨ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੀ ਸਰਕਾਰ ਵਿੱਚ ਰਹਿੰਦਿਆਂ ਅੰਗਹੀਣ ਵਿਅਕਤੀਆਂ ਨਾਲ ਧੋਖਾ ਕੀਤਾ ਗਿਆ। ਲਖਬੀਰ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਵਿੱਤ ਮੰਤਰੀ ਹਰਪਾਲ ਚੀਮਾ ਜੀ ਕਾਂਗਰਸ ਸਰਕਾਰ ਸਮੇਂ ਵਿਰੋਧੀ ਧਿਰ ਦੇ ਆਗੂ ਸਨ ਉਸ ਸਮੇਂ ਸਾਰੇ ਵਾਅਦੇ ਪੂਰੇ ਕਰਨ ਲਈ ਦਿਵਿਆਂਗਾ ਦੇ ਧਰਨਿਆਂ ਤੇ ਜਾ ਕੇ ਭਰੋਸਾ ਦਿੰਦੇ ਸਨ ਪਰ ਹੁਣ ਸੂਬੇ ਦੇ ਵਿੱਤ ਮੰਤਰੀ ਬਣ ਕੇ ਉਹਨਾਂ ਨੇ ਵੀ ਦਿਵਿਆਂਗ ਵਰਗ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਸੈਣੀ ਨੇ ਦੱਸਿਆ ਕਿ ਲਗਭਗ ਤਿੰਨ ਮੀਟਿੰਗਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਨਾਲ ਕੀਤੀਆਂ ਗਈਆਂ ਪ੍ਰੰਤੂ ਉਹ ਦਿਵਿਆਂਗਾ ਦੇ ਹੱਕ ਦੁਆਉਣ ਵਿਚ ਫੇਲ ਮੰਤਰੀ ਸਾਬਿਤ ਹੋਏ ਹਨ। ਉਹਨਾਂ ਡਾ. ਬਲਜੀਤ ਕੌਰ ਨੂੰ ਅਸਤੀਫਾ ਦੇਣ ਦੇ ਨਾਲ ਵਿਭਾਗੀ ਡਾਇਰੈਕਟਰ ਮਾਧਵੀ ਕਟਾਰੀਆ ਨੂੰ ਅੜੀਅਲ ਸੁਭਾਅ ਵਾਲੀ ਅਧਿਕਾਰੀ ਦੱਸਦੇ ਹੋਏ ਬਦਲੇ ਜਾਣ ਦੀ ਮੰਗ ਕੀਤੀ। ਐਕਸ਼ਨ ਕਮੇਟੀ ਆਗੂਆਂ ਨੇ ਕਿਹਾ ਕਿ ਜਲੰਧਰ ਲੋਕਸਭਾ ਹਲਕੇ ਦੀ ਜਿਮਨੀ ਚੋਣ ਵਿਚ ਦਿਵਿਆਂਗ ਵਰਗ ਆਮ ਆਦਮੀ ਪਾਰਟੀ ਦੀਆਂ ਰੈਲੀਆਂ ‘ਚ ਰੋਸ਼ ਜਾਹਿਰ ਕਰੇਗਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਣਗੌਲਿਆਂ ਕਰਨ ਸਬੰਧੀ ਸਰਕਾਰ ਵਿਰੁੱਧ ਬਹੁਤ ਜਲਦੀ ਇਕ ਸੂਬਾ ਪੱਧਰੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ।
ਕੈਪਸ਼ਨ- ਲਖਬੀਰ ਸਿੰਘ ਸੈਣੀ+ ਬਲਵੰਤ ਸਿੰਘ ਦਰਦੀ+ ਦਵਿੰਦਰ ਕੌਰ

error: copy content is like crime its probhihated