Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਾਖ਼ਲਿਆਂ ਦਾ ਮਹਾਂ-ਅਭਿਆਨ : ਹੁਸ਼ਿਆਰਪੁਰ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 5397 ਵਿਦਿਆਰਥੀਆਂ ਦੇ ਨਵੇਂ ਦਾਖਲੇ

ਦਾਖ਼ਲਿਆਂ ਦਾ ਮਹਾਂ-ਅਭਿਆਨ : ਹੁਸ਼ਿਆਰਪੁਰ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 5397 ਵਿਦਿਆਰਥੀਆਂ ਦੇ ਨਵੇਂ ਦਾਖਲੇ

ਹੁਸ਼ਿਆਰਪੁਰ (PPT NEWS) 

11 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਬਠਿੰਡਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 5397 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਹੁਸ਼ਿਆਰਪੁਰ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ.ਹਰਭਗਵੰਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 5484 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 5397 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਸ਼੍ਰੀ ਧੀਰਜ ਵਸ਼ਿਸ਼ਟ ਅਤੇ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 21 ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਇਸ ਮੌਕੇ ਸ਼੍ਰੀ ਸਤੀਸ਼ ਸ਼ਰਮਾ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਨੇ ਅਲੱਗ ਦਾਖਲਾ ਬੂਥਾਂ ਤੇ ਜਾ ਕੇ ਅਧਿਆਪਕਾਂ ਦਾ ਸਹਿਯੋਗ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।
ਫੋਟੋ: ਅਧਿਆਪਕ ਦਾਖਲਾ ਬੂਥ ਤੇ ਦਾਖਲਾ ਕਰਦੇ ਹੋਏ