Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੰਜਾਬ ਸਰਕਾਰ ਦਾ ਬਜਟ ਪੂਰੀ ਤਰ੍ਹਾਂ ਖੋਖਲਾ ਅਤੇ ਦਿਸ਼ਾਹੀਨ : ਯੋਗੇਸ਼ ਸਪਰਾ

ਪੰਜਾਬ ਸਰਕਾਰ ਦਾ ਬਜਟ ਪੂਰੀ ਤਰ੍ਹਾਂ ਖੋਖਲਾ ਅਤੇ ਦਿਸ਼ਾਹੀਨ : ਯੋਗੇਸ਼ ਸਪਰਾ

गढदीवाला ( ਯੋਗੇਸ਼ ਗੁਪਤਾ ) 

11 ਮਾਰਚ : ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਇੱਕ ਤਰਾਂ ਨਾਲ ਝੂਠ ਦਾ ਪੁਲੰਦਾ ਪੇਸ਼ ਕੀਤਾ ਗਿਆ ਹੈ । ਭਾਜਪਾ ਦੇ ਜਿਲਾ ਹੁਸ਼ਿਆਰਪੁਰ ਦਿਹਾਤੀ ਮਹਾਂਮੰਤਰੀ ਯੋਗੇਸ਼ ਸਪਰਾ ਨੇ ਅੱਜ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਬਜਟ ਤੋਂ ਇਸ ਬਦਲਾਅ ਦੀਆਂ ਬਹੁਤ ਉਮੀਦਾਂ ਸਨ। ਪਰ ਆਮ ਆਦਮੀ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਨੇ ਸੂਬੇ ਦੇ ਕਿਸਾਨਾਂ, ਨੌਜਵਾਨਾਂ,ਔਰਤਾਂ,ਵਪਾਰੀਆਂ ਅਤੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਵੱਡੀ ਤ੍ਰਾਸਦੀ ਨਸ਼ਾਖੋਰੀ ਹੈ। ਇਸ ਨੂੰ ਖਤਮ ਕਰਨ ਲਈ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕੇ ਹਨ।

ਉਹਨਾਂ ਕਿਹਾ ਕਿ ਦੂਜੇ ਪਾਸੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗੱਲ ਕਰਨ ਵਾਲੀ ਝੂਠੀ ਸਰਕਾਰ ਨੇ ਸੱਤਾ ਵਿੱਚ ਇੱਕ ਸਾਲ ਬਾਅਦ ਵੀ ਬਜਟ ਵਿੱਚ ਕੋਈ ਵਿਵਸਥਾ ਨਹੀਂ ਕੀਤੀ। ਨਾ ਹੀ ਸੂਬੇ ਵਿੱਚ ਹੋ ਰਹੀ ਲੁੱਟ-ਖਸੁੱਟ ਨੂੰ ਰੋਕਣ ਲਈ ਐਕਸ਼ਨ ਪਲਾਨ ’ਤੇ ਖਰਚ ਕਰਨ ਦੀ ਕੋਈ ਗੱਲ ਕੀਤੀ ਗਈ। ਸਪਰਾ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ। ਪੰਜਾਬ ਦੇ ਮਾੜੇ ਹਾਲਤ ਦੇਖ ਕੇ ਕੋਈ ਵੀ ਨਵਾਂ ਉਦਯੋਗ ਨਿਵੇਸ਼ ਨਹੀਂ ਕਰ ਰਿਹਾ।

ਉਹਨਾਂ ਕਿਹਾ ਕਿ ਮਾੜੇ ਹਾਲਾਤਾਂ ਕਾਰਨ ਛੋਟੇ ਕਾਰੋਬਾਰੀ ਵੀ ਡਰੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣਾ ਕਾਰੋਬਾਰ ਚਲਾਉਣ ਵਿਚ ਸਮੱਸਿਆ ਆ ਰਹੀ ਹੈ । ਸਰਕਾਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਲਈ ਕੋਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ। ਸਪਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇੱਕ ਸਾਲ ਦਾ ਗੁਜ਼ਾਰਾ ਕਰਜਾ ਚੁੱਕ ਕੇ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਹਨ। ਅਜਿਹੀ ਝੂਠੀ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਕਿਵੇਂ ਪੂਰੇ ਕਰੇਗੀ। ਪੰਜਾਬ ਦੇ ਲੋਕ ਕੇਜਰੀਵਾਲ ਤੋਂ ਇਸ ਦਾ ਜਵਾਬ ਚਾਹੁੰਦੇ ਹਨ।

ਉਨ੍ਹਾਂ ਅੱਗੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਿਲੇ ਫੰਡਾਂ ਦੀ ਦੁਰਵਰਤੋਂ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਵਿੱਚ ਕੇਂਦਰ ਦੀਆਂ ਸਕੀਮਾਂ ਬੰਦ ਕਰਕੇ ਲੋਕਾਂ ਨੂੰ ਲਾਭ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਅਤੇ ਵੇਲਨੇਸ ਸੈਂਟਰ ਦੀ ਥਾਂ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਵਿਖਾ ਕੇ ਫੋਕੀ ਵਾਹਾਵਾਹੀ ਲੁੱਟਣੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਸਾਲ ਵਿੱਚ ਬਣੀ ਤਰਸਯੋਗ ਹਾਲਤ ਕਾਰਨ ਸੂਬੇ ਦੇ ਲੋਕਾਂ ਵਿੱਚ ਗੁੱਸਾ ਹੈ।