Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹਿਰ ਤੇ ਇਲਾਕੇ ‘ਚ ਗੜ੍ਹਦੀਵਾਲਾ ਪੁਲਿਸ ਵਲੋਂ ਨਾਕਾਬੰਦੀ ਕਰਕੇ ਸਪੈਸ਼ਲ ਚੈਕਿੰਗ ਮੁਹਿੰਮ ਦੌਰਾਨ ਵਾਹਨਾਂ ਦੀ ਕੀਤੀ ਚੈਕਿੰਗ

ਸ਼ਹਿਰ ਤੇ ਇਲਾਕੇ ‘ਚ ਗੜ੍ਹਦੀਵਾਲਾ ਪੁਲਿਸ ਵਲੋਂ ਨਾਕਾਬੰਦੀ ਕਰਕੇ ਸਪੈਸ਼ਲ ਚੈਕਿੰਗ ਮੁਹਿੰਮ ਦੌਰਾਨ ਵਾਹਨਾਂ ਦੀ ਕੀਤੀ ਚੈਕਿੰਗ

ਗੜ੍ਹਦੀਵਾਲਾ (ਚੌਧਰੀ  / ਯੋਗੇਸ਼ ਗੁਪਤਾ ) 

12 ਮਾਰਚ :  ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ. ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ -ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਨਸ਼ਿਆਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੀ ਰੋਕਥਾਮ ਸਬੰਧੀ ਚਲਾਈ ਸਪੈਸਲ ਚੈਕਿੰਗ ਮੁਹਿੰਮ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਸਥਾਨਕ ਪੁਲਿਸ ਵਲੋਂ ਗੜ੍ਹਦੀਵਾਲਾ ਸ਼ਹਿਰ ਅਤੇ ਇਲਾਕੇ ਅੰਦਰ ਚੈਕਿੰਗ ਦੌਰਾਨ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜ੍ਹਦੀਵਾਲਾ ਜਸਵੀਰ ਸਿੰਘ ਬਰਾੜ ਨੇ ਕਿਹਾ ਕਿ ਇਲਾਕੇ  ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਦੀ ਰੋਕਥਾਮ ਅਤੇ  ਨਸ਼ਿਆਂ ਨੂੰ ਖਤਮ ਕਰਨ ਤੇ ਇਲਾਕੇ ਵਿੱਚ ਅਮਨ-ਅਮਾਨ ਅਤੇ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਹੈ ।ਇਸ ਦੇ ਨਾਲ -ਨਾਲ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ।ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਤੇ ਨਸ਼ਿਆਂ ਦੇ ਖਾਤਮੇ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ।ਇਸ ਮੌਕੇ ਅਡੀਸ਼ਨਲ ਐਸ.ਐਚ.ਓ ਸਤਪਾਲ ਸਿੰਘ ਜਲੋਟਾ,  ਏ ਐਸ ਆਈ ਪਰਮਜੀਤ ਸਿੰਘ, ਏਐਸਆਈ ਅਵਤਾਰ ਸਿੰਘ,ਏਐਸਆਈ ਕਮਲੇਸ਼ ਕੌਰ ਹੌਲਦਾਰ ਨਵਦੀਪ ਸਿੰਘ, ਹੌਲਦਾਰ ਸੁਖਦੇਵ ਸਿੰਘ, ਏਐਸਆਈ ਕਮਲੇਸ਼ ਕੌਰ,ਲੇਡੀ ਕਾਸਟੇਵਲ ਬਲਜੀਤ ਕੌਰ ਸਮੇਤ ਪੁਲਿਸ ਮੁਲਾਜ਼ਮ ਹਾਜਰ ਸਨ।