Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਫੁੱਟਬਾਲ ਟੂਰਨਾਮੈਂਟ ’ਚ ਖਿਡਾਰੀਆਂ ਨੂੰ ਕੀਤਾ ਸਨਮਾਨਿਤ

13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਫਾਈਨਲ ਮੈਚ ਪਿੰਡ ਫੁਗਲਾਣਾ ਤੇ ਮਾਂਝੀ ਦੀ ਟੀਮ ਵਿਚ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਉਨ੍ਹਾਂ ਨੇ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਏ.ਆਈ.ਜੀ ਨਰੇਸ਼ ਡੋਗਰਾ ਤੋਂ ਇਲਾਵਾ ਪਿੰਡ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ’ਤੇ ਫੋਕਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਖੇਡ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਰੁਚੀ ਦਿਖਾਉਣ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਤੇ ਸਰੀਰਕ ਪੱਖੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

error: copy content is like crime its probhihated