Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਵ: ਕਾਂਸ਼ੀ ਰਾਮ ਦੇ ਮਿਸ਼ਨ ਨੂੰ ਪੂਰਾ ਕਰਨ ਲਈ 15 ਮਾਰਚ ਨੂੰ ਬੂਟਾ ਮੰਡੀ ਪਹੁੰਚਣ ਬਸਪਾ ਵਰਕਰ – ਕਰੀਮਪੁਰੀ

ਸਵ: ਕਾਂਸ਼ੀ ਰਾਮ ਦੇ ਮਿਸ਼ਨ ਨੂੰ ਪੂਰਾ ਕਰਨ ਲਈ 15 ਮਾਰਚ ਨੂੰ ਬੂਟਾ ਮੰਡੀ ਪਹੁੰਚਣ ਬਸਪਾ ਵਰਕਰ – ਕਰੀਮਪੁਰੀ

ਫਗਵਾੜਾ ( ਲਾਲੀ ਦਾਦਰ )

* ਭਗਵੰਤ ਮਾਨ ਸਰਕਾਰ ਦੇ ਬਜਟ ਨੂੰ ਦੱਸਿਆ ਦਲਿਤ ਵਿਰੋਧੀ

13 ਮਾਰਚ :  ਬਸਪਾ ਪੰਜਾਬ ਦੇ ਇੰਚਾਰਜ ਸ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਰਾਜਸਭਾ ਮੈਂਬਰ ਨੇ ਅੱਜ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਬਸਪਾ ਦੇ ਬਾਨੀ ਸਵ. ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ 15 ਮਾਰਚ ਨੂੰ ਬੂਟਾ ਮੰਡੀ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਨੂੰ ਜਨਤਕ ਅੰਦੋਲਨ ਬਨਾਉਣ ਵਿਚ ਆਪਣਾ ਸਾਰਾ ਜੀਵਨ ਕੁਰਬਾਨ ਕਰ ਦਿੱਤਾ। ਉਹਨਾਂ ਸਮੂਹ ਬਸਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਬੂਟਾ ਮੰਡੀ ਦੇ ਸਮਾਗਮ ਵਿਚ ਹੁਮ ਹੁਮਾ ਕੇ ਸ਼ਾਮਿਲ ਹੋਣ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨਸਭਾ ‘ਚ ਪੇਸ਼ ਕੀਤੇ ਬਜਟ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਹ ਬਜਟ ਨਾ ਸਿਰਫ ਦਲਿਤਾਂ ਬਲਕਿ ਗਰੀਬਾਂ, ਮਜਦੂਰਾਂ ਅਤੇ ਦੁਕਾਨਦਾਰ ਅਤੇ ਸਮਾਲ ਸਕੇਲ ਇੰਡਸਟਰੀ ਵਿਰੋਧੀ ਵੀ ਹੈ। ਕਰੀਮਪੁਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਜੋ ਗਰੰਟੀਆਂ ਪੰਜਾਬੀਆਂ ਨੂੰ ਦਿੱਤੀਆਂ ਗਈਆਂ ਸਨ, ਹੁਣ ਸੂਬਾ ਸਰਕਾਰ ਉਹਨਾਂ ਤੋਂ ਭੱਜ ਰਹੀ ਹੈ। ਉਹਨਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਵੀ ਪੂਰੀ ਤਰ੍ਹਾਂ ਡਿਸਟਰਬ ਦੱਸਿਆ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਇਸ ਮੌਕੇ ਬਸਪਾ ਦੇ ਹਲਕਾ ਪ੍ਰਧਾਨ ਚਿਰੰਜੀ ਲਾਲ ਕਾਲਾ, ਐਡਵੋਕੇਟ ਕੁਲਦੀਪ ਭੱਟੀ, ਲੇਖਰਾਜ ਜਮਾਲਪੁਰ, ਪਰਮਜੀਤ ਖਲਵਾੜਾ, ਹਰਭਜਨ ਖਲਵਾੜਾ, ਸੁਰਜੀਤ ਭੁੱਲਾਰਾਈ,ਅਮਰੀਕ ਪੰਡਵਾ,ਇੰਜੀਨੀਅਰ ਪ੍ਰਦੀਪ ਮੱਲ, ਪਰਮਿੰਦਰ ਬੋਧ, ਅਮਰਜੀਤ ਖੁੱਤਣ, ਬਲਵਿੰਦਰ ਬੋਧ, ਨਰੇਸ਼ ਕੈਲੇ, ਕਾਲਾ ਪ੍ਰਭਾਕਰ, ਮਨਜੀਤ ਵਾਹਦ, ਨਰਿੰਦਰ ਕੁਮਾਰ ਸਾਬਕਾ ਸਰਪੰਚ ਆਦਿ ਹਾਜਰ ਸਨ।
ਤਸਵੀਰ – ਅਵਤਾਰ ਸਿੰਘ ਕਰੀਮਪੁਰੀ।

error: copy content is like crime its probhihated