Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐਸ.ਸੀ.ਫੈਸ਼ਨ ਡਿਜਾਇਨਿੰਗ ਸਮੈਸਟਰ ਪਹਿਲਾ ਅਤੇ ਤੀਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਪਹਿਲੇ ਸਮੈਸਟਰ ਵਿੱਚੋਂ ਪ੍ਰੀਅੰਕਾ ਰਾਣੀ ਨੇ 474 ਅੰਕ , ਅਵਨੀਤ ਕੌਰ ਨੇ 468 ਅੰਕ ਅਤੇ ਮਹਿਕ ਕੌਸਲ ਨੇ 454 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਸਮੈਸਟਰ ਤੀਜਾ ਦੀ ਵਿਦਿਆਰਥਣ ਅਰਸ਼ਿਤਾ ਠਾਕੁਰ ਨੇ 520 ਅੰਕ ਰਣਜੀਤ ਕੌਰ 517 ਅੰਕ ਅਤੇ ਪਲਕ ਠਾਕੁਰ ਨੇ 514 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਸ੍ਰੀਮਤੀ ਸ਼ਰਨਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।