Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰ-ਰਾਸ਼ਟਰੀ ਪਾਈ-ਦਿਵਸ ਮਨਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰ-ਰਾਸ਼ਟਰੀ ਪਾਈ-ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 14 ਮਾਰਚ, 2023 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਵਲੋਂ ਅੰਤਰ-ਰਾਸ਼ਟਰੀ ਪਾਈ-ਦਿਵਸ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਐੱਸ.ਪੀ.ਐੱਨ., ਕਾਲਜ, ਮੁਕੇਰੀਆ ਦੇ ਗਣਿਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਸ. ਸੁਖਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਪਾਈ-ਦਿਵਸ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਪਾਈ ਦੀ ਮਹੱਤਤਾ ਬਾਰੇ ਦੱਸਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਵੈਦਿਕ ਗਣਿਤ ਦੇ ਸੂਤਰਾਂ ਬਾਰੇ ਜਾਣਕਾਰੀ ਦਿੰਦਿਆਂ ਵੱਖ-ਵੱਖ ਸ਼ਾਰਟ ਟਰਿਕਸ ਬਾਰੇ ਵੀ ਦੱਸਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਕਾਲਜ ਦੇ ਗਣਿਤ ਵਿਭਾਗ ਵਲੋਂ ਮਨਾਏ ‘ਅੰਤਰ-ਰਾਸ਼ਟਰੀ ਪਾਈ-ਦਿਵਸ’ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰ ਪ੍ਰਤੀਯੋਗਤਾ ਵਿੱਚ ਗਣਿਤ ਦੀ ਮਹੱਤਤਾ ਹੁੰਦੀ ਹੈ। ਇਸ ਲਈ ਹਰ ਵਿਦਿਆਰਥੀਆਂ ਨੂੰ ਇਸ ਵਿਸ਼ੇ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਤੇ ਗਣਿਤ ਵਿਭਾਗ ਦੇ ਪ੍ਰੋ. ਦਲਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated