Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ – ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 

14 ਮਾਰਚ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਸੀਨੀਅਰ ਸਿਟੀਜ਼ਨਜ਼ ਵੱਲੋਂ ਸਹੂਲਤਾਵਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਥਾਨਿਕ ਸਮੱਸਿਆਵਾਂ ਬਾਰੇ ਚਰਚਾ ਕਰਦੇ ਹੋਏ ਸਮੂਹ ਮੈਂਬਰਾਂ ਨੇ ਦਸੂਹਾ ਰੇਲਵੇ ਸਟੇਸ਼ਨ ਤੇ ਜੇਹਲਮ ਐਕਸਪ੍ਰੈਸ ਅਤੇ ਸਵਰਾਜ ਐਕਸਪ੍ਰੈਸ ਦੇ ਠਹਿਰਾਵ ਬਾਰੇ ਰੇਲਵੇ ਵਿਭਾਗ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਅਤੇ ਰੇਲਵੇ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਬੰਦ ਹੋਈ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਜੋ ਕਿ ਕੋਵਿਡ ਦੌਰਾਨ ਬੰਦ ਕਰ ਦਿੱਤੀ ਗਈ ਸੀ। ਮੀਟਿੰਗ ਵਿੱਚ ਇਹ ਵੀ ਚਰਚਾ ਕੀਤੀ ਗਈ ਕਿ ਸੀਨੀਅਰ ਸਿਟੀਜ਼ਨਜ਼ ਨੂੰ ਆਪਣੀ ਤਾਕਤ ਦਾ ਦਿਖਾਵਾ ਵੀ ਕਰਨ ਦੀ ਲੋੜ ਹੈ। ਸੀਨੀਅਰ ਸਿਟੀਜ਼ਨਜ਼ ਦੀ ਪੰਜਾਬ ਇਕਾਈ ਫੈਡਸਨ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਫੈਂਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਲਈ ਇਕ ਫ੍ਰੀ ਮੈਡੀਕਲ ਕੈਂਪ ਲਗਾਇਆ ਜਾਵੇ, ਜਿਸ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਡਾ. ਦਿਲਬਾਗ ਸਿੰਘ ਹੁੰਦਲ, ਕਰਨਲ ਜੋਗਿੰਦਰ ਲਾਲ ਸ਼ਰਮਾ, ਸ਼ਾਮ ਮੂਰਤੀ, ਚੌਧਰੀ ਕੁਮਾਰ ਸੈਣੀ ਅਤੇ ਸ਼ਾਮ ਨਾਥ ਮਹਿਤਾ ਹੋਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖਸ਼ੀਸ਼ ਸਿੰਘ, ਭਾਗ ਸਿੰਘ, ਸਤੀਸ਼ ਕਾਲੀਆ, ਵਿਨੋਦ ਹੰਸ, ਜਗਮੋਹਨ ਸ਼ਰਮਾ, ਸੁਰਿੰਦਰ ਨਾਥ, ਬ੍ਰਹਮ ਰੱਲ੍ਹਣ, ਵਿਨੋਦ ਕੁਮਾਰ, ਹੈਡਮਾਸਟਰ ਰਣਵੀਰ ਚੰਦ, ਇੰਦਰਜੀਤ, ਅਨਿਲ ਕੁਮਾਰ, ਮਾਸਟਰ ਰਾਜਿੰਦਰ ਸਿੰਘ, ਰਮੇਸ਼ ਕੁਮਾਰ ਸ਼ਰਮਾ, ਹਰਭਜਨ ਸਿੰਘ, ਹਰਮਿੰਦਰ ਲਾਲ, ਸਰਵਣ ਸਿੰਘ, ਸ਼ਾਮ ਨਾਥ ਮਹਿਤਾ, ਸ਼ਾਮ ਮੂਰਤੀ ਸ਼ਰਮਾ ਅਤੇ ਦਿਲਬਾਗ ਸਿੰਘ ਹੁੰਦਲ ਆਦਿ ਹਾਜ਼ਰ ਸਨ।

ਫੋਟੋ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਪ੍ਰਧਾਨ ਜੇ ਐਲ ਸ਼ਰਮਾ, ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ, ਕਮਾਂਡੈਂਟ ਬਖਸ਼ੀਸ਼ ਸਿੰਘ, ਸਤੀਸ਼ ਕਾਲੀਆ ਅਤੇ ਮੈਂਬਰ।