Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸਰਕਾਰੀ ਕੈਟਲ ਪੌਂਡ ਦੀ ਹਰੇਕ ਲੋੜ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਪੂਰਾ : ਬ੍ਰਮ ਸ਼ੰਕਰ ਜਿੰਪਾ

ਸਰਕਾਰੀ ਕੈਟਲ ਪੌਂਡ ਦੀ ਹਰੇਕ ਲੋੜ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਪੂਰਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਸਰਕਾਰੀ ਕੈਟਲ ਪੌਂਡ ਦਾ ਦੌਰਾ ਕਰਕੇ ਵਿਵਸਥਾ ਦਾ ਲਿਆ ਜਾਇਜ਼ਾ
ਕਿਹਾ, ਕੈਟਲ ਪੌਂਡ ਦਾ ਸਾਲਾਨਾ ਖਰਚਾ ਕੇਵਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲਣਾ ਸਾਡੇ ਲਈ ਮਾਣ ਤੇ ਸੰਤੁਸ਼ਟੀ ਦਾ ਵਿਸ਼ਾ

14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਫਲਾਹੀ ਵਿਚ ਸਰਕਾਰੀ ਕੈਟਲ ਪੌਂਡ ਬਹੁਤ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਹੈ, ਜਿਸ ਵਿਚ ਦਾਨੀ ਸੱਜਣਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅੱਜ ਸਰਕਾਰੀ ਕੈਟਲ ਪੌਂਡ ਫਲਾਹੀ ਦਾ ਦੌਰਾ ਕਰਕੇ ਇਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕੈਟਲ ਪੌਂਡ ਦਾ ਦੌਰਾ ਕਰਦਿਆਂ ਕਿਹਾ ਕਿ ਇਥੋਂ ਦੀ ਹਰੇਕ ਲੋੜ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਥੇ ਇਕ ਨਵੀਂ ਸ਼ੈੱਡ ਦੀ ਜ਼ਰੂਰਤ ਹੈ, ਜਿਸ ਨੂੰ ਸੋਨਾਲੀਕਾ ਇੰਡਸਟਰੀ ਦੀ ਸੋਸਾਇਟੀ ਵਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਊਧਨ ਦੀ ਸੇਵਾ ਲਈ ਇਥੇ 4 ਹੋਰ ਨਵੇਂ ਗਊ ਸੇਵਕ ਨਿਯੁਕਤ ਕੀਤੇ ਗਏ ਹਨ, ਜਿਸ ਉਪਰੰਤ ਇਨ੍ਹਾਂ ਦੀ ਗਿਣਤੀ 9 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਵਿਸ਼ਾ ਹੈ ਕਿ ਇਸ ਕੈਟਲ ਪੌਂਡ ’ਤੇ ਕਰੀਬ 90 ਲੱਖ ਰੁਪਏ ਸਾਲਾਨਾ ਖਰਚਾ ਆਉਂਦਾ ਹੈ ਅਤੇ ਇਹ ਸਾਰਾ ਖਰਚਾ ਦਾਨੀ ਸੱਜਣਾਂ, ਸੰਸਥਾਵਾਂ, ਸੋਸਾਇਟੀਆਂ, ਐਨ.ਜੀ.ਓਜ਼ ਪੱਧਰ ’ਤੇ ਹੀ ਪੂਰਾ ਹੋ ਜਾਂਦਾ ਹੈ ਅਤੇ ਸਰਕਾਰੀ ਪੈਸਾ ਖਰਚ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਕੈਟਲ ਪੌਂਡ ਲਈ ਆਉਣ ਵਾਲਾ ਸਰਕਾਰੀ ਪੈਸਾ ਜ਼ਰੂਰਤ ਪੈਣ ’ਤੇ ਹੀ ਵਰਤੋਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕੈਟਲ ਪੌਂਡ ਵਲੋਂ ਵਧੀਆ ਤਰੀਕੇ ਨਾਲ ਚਲਾਉਣ ਸਬੰਧੀ ਸੁਝਾਅ ਵੀ ਮੰਗੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਕੈਟਲ ਪੌਂਡ ਵਿਚ ਡਾਕਟਰ, ਦਵਾਈਆਂ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੋਨਾਲੀਕਾ ਇੰਡਸਟਰੀ ਵਲੋਂ ਪਸ਼ੂਆਂ ਦੇ ਚਾਰੇ ਵਿਚ ਵਰਤੀ ਜਾਣ ਵਾਲੀ ਤੂੜੀ ਦਾ ਸਾਲ ਭਰ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਟਲ ਪੌਂਡ ਵਿਚ ਗਊਧਨ ਦੀ ਸੁਵਿਧਾ ਲਈ ਹੋਰ ਜ਼ਰੂਰੀ ਪ੍ਰਬੰਧਾਂ ਤੋਂ ਇਲਾਵਾ ਇਸ ਨੂੰ ਹੋਰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ’ਤੇ ਕੰਮ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਟਲ ਪੌਂਡ ਲਈ ਟਰੈਕਟਰ, ਫਰਿੱਜ ਤੇ ਲਿਫਟ ਵਹੀਕਲ ਦਾ ਜਲਦ ਇੰਤਜ਼ਾਮ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖਰੂਦ ਪਾਉਣ ਵਾਲੇ ਸਾਂਢਾ ਲਈ ਨਗਰ ਨਿਗਮ ਵਲੋਂ ਡਾਟ ਗੰਨ ਲੈ ਕੇ ਪਸ਼ੂ ਪਾਲਣ ਵਿਭਾਗ ਨੂੰ ਦਿੱਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂਆਂ ਦੀ ਟੈਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਫਲਾਹੀ ਸਥਿਤ ਇਸ ਸਰਕਾਰੀ ਕੈਟਲ ਪੌਂਡ ਵਿਚ ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਕੈਟਲ ਪੌਂਡ ਦਾ ਬਹੁਤ ਵਧੀਆ ਢੰਗ ਨਾਲ ਸੰਚਾਲਨ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਮਾਜਿਕ ਸੰਸਥਾ ਅਤੇ ਦਾਨੀ ਸੱਜਣਾਂ ਵਲੋਂ ਕੈਟਲ ਪੌਂਡ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸੰਸਾ ਕੀਤੀ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਲਾਵਾਰਿਸ ਨਾ ਛੱਡਣ, ਕਿਉਂਕਿ ਇਹ ਅਕਸਰ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।
ਇਸ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਾਰੁਨ ਰਤਨ, ਸਹਾਇਕ ਡਾਇਰੈਕਟਰ ਡਾ. ਅਵਤਾਰ ਸਿੰਘ, ਨੋਡਲ ਅਫ਼ਸਰ ਸਰਕਾਰੀ ਕੈਟਲ ਪੌਂਡ ਫਲਾਹੀ ਡਾ. ਮਨਮੋਹਨ ਸਿੰਘ ਦਰਦੀ ਤੋਂ ਇਲਾਵਾ ਸੋਨਾਲੀਕਾ ਤੋਂ ਅਤੁਲ ਸ਼ਰਮਾ, ਲਕਸ਼ਮੀ ਨਾਰਾਇਣ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated