Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੁੱਕੜ ਨਾਟਕ ‘ਵਹਿੰਗੀ’ ਦਾ ਮੰਚਨ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੁੱਕੜ ਨਾਟਕ ‘ਵਹਿੰਗੀ’ ਦਾ ਮੰਚਨ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

15 ਮਾਰਚ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੁੱਕੜ ਨਾਟਕ ‘ਵਹਿੰਗੀ’ ਦਾ ਮੰਚਨ ਕਰਵਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਅਧਿਆਪਕ ਅਤੇ ਵਿਦਿਆਰਥੀ ਸੰਬੰਧ’ ਵਿਸ਼ੇ ਨਾਲ ਸੰਬੰਧਤ ਨੁੱਕੜ ਨਾਟਕ ‘ਵਹਿੰਗੀ’ ਦਾ ਮੰਚਨ ਕਰਵਾਇਆ ਗਿਆ। ਇਸ ਨਾਟਕ ਨੂੰ ਰੈੱਡ ਆਰਟਸ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾਕਾਰਾਂ ਸ. ਹਰਿੰਦਰ ਸਿੰਘ ਅਤੇ ਸ. ਮਲਕੀਤ ਸਿੰਘ ਵਲੋਂ ਇੱਕ ਨੁੱਕੜ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਪੁਰਾਤਨ ਅਤੇ ਅਜੋਕੇ ਸਮੇਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਸੰਬੰਧਾਂ ਨੂੰ ਪੇਸ਼ ਕਰਨ ਦੇ ਨਾਲ-ਨਾਲ , ਮਨੁੱਖੀ ਜੀਵਨ ਵਿੱਚ ਅਧਿਆਪਕ ਦੀ ਦੇਣ ਅਤੇ ਯੋਗਦਾਨ ਦੇ ਸੰਦੇਸ਼ ਨੂੰ ਵਿਅੰਗਮਈ ਢੰਗ ਨਾਲ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀ ਵਰਗ ਨੂੰ ਇਹ ਵੀ ਸੁਨੇਹਾ ਦਿੱਤਾ ਗਿਆ ਕਿ ਉਹਨਾਂ ਨੁੰ ਹਰ ਅਧਿਆਪਕ ਦਾ ਸਤਿਕਾਰ ਕਰਦਿਆਂ ਅਧਿਆਪਕ ਦੇ ਗਿਆਨ ਨੁੰ ਗ੍ਰਹਿਣ ਕਰਕੇ ਜੀਵਨ ਵਿੱਚ ਆਪਣੇ ਮੁਕਾਮ ਤੇ ਪਹੁੰਚਣਾ ਚਾਹੀਦਾ ਹੈ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਪ੍ਰੋ. ਸੰਜੀਵ ਸਿੰਘ ਨੇ ਨਾਟਕ ਦੇ ਕਲਾਕਾਰਾਂ ਨੁੰ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਗੁਰਪਿੰਦਰ ਸਿੰਘ ਦੁਆਰਾ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated