Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਫ਼ੀਮ ਅਤੇ ਚੋਰੀ ਸ਼ੂਦਾ ਮੋਟਰ-ਸਾਈਕਲ ਸਮੇਤ 4 ਕਾਬੂ

ਅਫ਼ੀਮ ਅਤੇ ਚੋਰੀ ਸ਼ੂਦਾ ਮੋਟਰ-ਸਾਈਕਲ ਸਮੇਤ 4 ਕਾਬੂ

ਗੁਰਦਾਸਪੁਰ ( ਅਸ਼ਵਨੀ )

15 ਮਾਰਚ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 600 ਗ੍ਰਾਮ ਅਫ਼ੀਮ , ਚੋਰੀ ਸ਼ੂਦਾ ਮੋਟਰ-ਸਾਈਕਲ ਅਤੇ ਟੱਰਕ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।

ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦੱਸਿਆ ਕਿ ੳਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪੁੱਲ ਸੇਮ ਨਹਿਰ ਮੋੜ ਗੁਰੂਦੁਆਰਾ ਸਾਹਿਬ ਘੱਲੂਘਾਰਾ ਵਿਖੇ ਨਾਕਾਬੰਦੀ ਕਰਕੇ ਦਲਬੀਰ ਸਿੰਘ ਉਰਫ ਸੁਰਜ ਪੁੱਤਰ ਹਰਜੀਤ ਸਿੰਘ ਵਾਸੀ ਨਵਾਂ ਸ਼ਾਲਾ ਅਤੇ ਰਮਨ ਮਸੀਹ ਪੁੱਤਰ ਯਸ਼ਪਾਲ ਮਸੀਹ ਵਾਸੀ ਭੁਕਰਾ ਨੂੰ ਟੱਰਕ ਨੰਬਰ ਪੀ ਬੀ 06 ਵਾਈ 8707 ਸਮੇਤ ਕਾਬੂ ਕਰਕੇ 600 ਗ੍ਰਾਮ ਅਫੀਮ ਬਰਾਮਦ ਕੀਤੀ । ਸਬ ਇੰਸਪੈਕਟਰ ਅਮੈਨੁਅਲ ਮੱਲ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ੳਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪੁੱਲ ਸੇਮ ਨਹਿਰ ਤਲਵੰਡੀ ਵਿਰਕ ਤੋਂ ਸ਼ਮਾਉਨ ਪੁੱਤਰ ਸੱਤਾ ਮਸੀਹ ਅਤੇ ਜਤਿੰਦਰ ਮਸੀਹ ਉਰਫ ਰਾਜ ਪੁੱਤਰ ਬਿੱਲੂ ਮਸੀਹ ਵਾਸੀਆਨ ਬੱਬੇਹਾਲੀ ਨੂੰ ਚੋਰੀ ਸ਼ੂਦਾ ਮੋਟਰ-ਸਾਈਕਲ ਨੰਬਰ ਪੀ ਬੀ 06 ਐਸ 9135 ਸਮੇਤ ਕਾਬੂ ਕੀਤਾ ।