Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖੇਤੀਬਾੜੀ ਇੰਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਤੋਂ ਕਰਨ ਗੁਰੇਜ਼ : ਡੀ.ਸੀ.

ਖੇਤੀਬਾੜੀ ਇੰਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਤੋਂ ਕਰਨ ਗੁਰੇਜ਼ : ਡੀ.ਸੀ.

ਹੁਸ਼ਿਆਰਪੁਰ (ਬਿਊਰੋ) 

15 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਕੈਂਪਾਂ ਰਾਹੀਂ ਕਿਸਾਨਾਂ ਨੂੰ ਇੰਨਪੁਟਸ ਖਰੀਦਣ ਸਮੇਂ ਬਿੱਲ ਲਾਜ਼ਮੀ ਲੈਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਖਾਦ, ਬੀਜ ਅਤੇ ਕੀੜੇਮਾਰ ਜ਼ਹਿਰ ਵਿਕਰੇਤਾਵਾਂ ਦੀ ਕੁਆਲਟੀ ਕੰਟਰੋਲ ਅਧੀਨ ਚੈਕਿੰਗ ਕੀਤੀ ਜਾਂਦੀ ਹੈ ਅਤੇ ਸੈਂਪਲ ਵੀ ਭਰੇ ਜਾਂਦੇ ਹਨ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵਲੋਂ ਜ਼ਿਲ੍ਹੇ ਦੇ ਸਮੂਹ ਇੰਨਪੁਟਸ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਜ਼ਹਿਰ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਜ਼ਹਿਰ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਵੀ ਸਖਤੀ ਨਾਲ ਇਸ ਗੱਲ ਨੂੰ ਲਾਗੂ ਕਰਨ ਲਈ ਕਿਹਾ ਹੈ।

ਇਸੇ ਲੜੀ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤੀ ਸਬੰਧੀ ਕੋਈ ਵੀ ਇੰਨਪੁਟ ਖਰੀਦਣ ਸਮੇਂ ਡੀਲਰ ਪਾਸੋਂ ਇਸ ਦਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਬਿੱਲ ਦੇਣਾ ਜਿੱਥੇ ਡੀਲਰ ਲਈ ਲਾਜ਼ਮੀ ਹੈ ਉਸ ਦੇ ਨਾਲ ਹੀ ਇਹ ਸਾਡੀ ਜ਼ਿੰਮੇਵਾਰੀ ਵੀ ਹੈ।ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਨੇ ਹਦਾਇਤ ਕੀਤੀ ਹੈ ਕਿ ਸਮੂਹ ਖੇਤੀ ਇੰਨਪੁਟ ਡੀਲਰਾਂ ਵਲੋਂ ਦੁਕਾਨ ਤੇ ਸਟਾਕ ਬੋਰਡ ਲਗਾਇਆ ਜਾਵੇ ਅਤੇ ਇਸ ਬੋਰਡ ਨੂੰ ਰੋਜ਼ਾਨਾ ਭਰਿਆ ਵੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਖੇਤੀਬਾੜੀ ਇੰਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਕੀਤੇ ਜਾਣ ਸਬੰਧੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।