Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਕੀਤਾ ਕਾਬੂ

ਫਗਵਾੜਾ  (ਲਾਲੀ ਦਾਦਰ )

15 ਮਾਰਚ -ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜ਼ਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25,000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।