Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹੁਸ਼ਿਆਰਪੁਰ ਦੇ ਨਵੇਂ ਜੁਡੀਸ਼ੀਅਲ ਕੋਰਟ ਕੰੰਪਲੈਕਸ ਦਾ ਉਦਘਾਟਨ 17 ਮਾਰਚ ਨੂੰ ਚੀਫ਼ ਜਸਟਿਸ ਕਰਨਗੇ

ਹੁਸ਼ਿਆਰਪੁਰ ਦੇ ਨਵੇਂ ਜੁਡੀਸ਼ੀਅਲ ਕੋਰਟ ਕੰੰਪਲੈਕਸ ਦਾ ਉਦਘਾਟਨ 17 ਮਾਰਚ ਨੂੰ ਚੀਫ਼ ਜਸਟਿਸ ਕਰਨਗੇ

ਹੁਸ਼ਿਆਰਪੁਰ (ਬਿਊਰੋ) 

–ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ

15 ਮਾਰਚ : ਹੁਸ਼ਿਆਰਪੁਰ ਦੇ ਨਵੇਂ ਬਣੇ ਆਲੀਸ਼ਾਨ ਬਹੁ-ਮੰਜ਼ਿਲੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ 17 ਮਾਰਚ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼੍ਰੀ ਰਵੀ ਸ਼ੰਕਰ ਝਾਅ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਦੇ ਪ੍ਰਸ਼ਾਸਕੀ ਜੱਜ ਜਸਟਿਸ ਅਰੁਨ ਪੱਲੀ ਵੀ ਮੌਜੂਦ ਰਹਿਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵੱਖ-ਵੱਖ ਜੱਜ ਸਾਹਿਬਾਨ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ ਮਨਜੀਤ ਕੌਰ ਤੋਂ ਇਲਾਵਾ ਹੋਰ ਜੁਡੀਸ਼ੀਅਲ ਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ 14 ਏਕੜ 10 ਮਰਲੇ ਰਕਬੇ ਵਿਚ ਬਣੇ 6 ਲਿਫਟਾਂ ਵਾਲੇ ਇਸ ਪੰਜ ਮੰਜ਼ਿਲਾ ਕੋਰਟ ਕੰਪਲੈਕਸ ਵਿਚ 17 ਕੋਰਟ ਰੂਮ, ਇਕ ਬੱਚਿਆਂ ਦਾ ਕੋਰਟ ਰੂਮ ਅਤੇ ਇਕ ਏ.ਡੀ.ਆਰ ਸੈਂਟਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਚ ਬੇਸਮੈਂਟ, ਪਾਰਕਿੰਗ ਤੋਂ ਇਲਾਵਾ 1,65,000 ਵਰਗ ਫੁੱਟ ਏਰੀਏ ਵਿਚ ਖੁੱਲ੍ਹੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ ਸੀ.ਸੀ.ਟੀ.ਵੀ ਕੈਮਰੇ, ਡਾਟਾ ਨੈਟ ਵਰਕਿੰਗ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਇਥੇ ਨਿਆਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿਚ ਵਕੀਲਾਂ ਲਈ ਵੀ ਆਰਾਮਦਾਇਕ ਅਤੇ ਵਧੀਆ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਇਥੇ ਪੌਦੇ ਲਗਾਉਣ ਲਈ ਵੀ ਢੁਕਵੀਂ ਜਗ੍ਹਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹੀ ਹੁਸ਼ਿਆਰਪੁਰ ਦੇ ਇਸ ਆਲੀਸ਼ਾਨ ਕੋਰਟ ਕੰਪਲੈਕਸ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ।

ਫੋਟੋ ਕੈਪਸ਼ਨ:-1. ਹੁਸ਼ਿਆਰਪੁਰ ਦਾ ਨਵਾਂ ਜੁਡੀਸ਼ੀਅਲ ਕੋਰਟ ਕੰਪਲੈਕਸ,ਕੋਰਟ ਕੰਪਲੈਕਸ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ। ਨਾਲ ਹਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਹੋਰ ਜੁਡੀਸ਼ੀਅਲ ਤੇ ਸਿਵਲ ਅਧਿਕਾਰੀ।