Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਤੀਸਰਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਤੀਸਰਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ)

16 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਨਵ ਨਿਰਮਾਣ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਤੀਸਰਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਾ. ਅਮਨਪ੍ਰੀਤ ਸਿੰਘ ਡਾਇਰੈਕਟਰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਮੁੱਖ ਮਹਿਮਾਨ ਵਜੋਂ ਅਤੇ ਈਸ਼ਾਨ ਗਰੋਵਰ ਇੰਜੀਨੀਅਰ ਯੂ.ਐਸ.ਏ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚਲਿਤ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ ਸ਼ਬਨਮ ਕੌਰ ਵੱਲੋਂ ਦੇਸ਼ ਪ੍ਰਤੀ ਆਪਣੇ ਪੇਸ਼ੇ ਦੇ ਪ੍ਰਤੀ ਅਤੇ ਆਪਣੀਆਂ ਸੇਵਾਵਾਂ ਦੇ ਪ੍ਰਤੀ ਵਫਾਦਾਰ ਰਹਿਣ ਦੀ ਵੀ ਸੂੰਹ ਚੁਕਾਈ ਗਈ। ਇਸ ਡਿਗਰੀ ਵੰਡ ਸਮਾਗਮ ਵਿੱਚ 200 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ, ਜਿਨ੍ਹਾਂ ਵਿੱਚ ਮਾਸਟਰਸ ਆਫ ਸਾਇੰਸ ਇਨਫੋਰਮੇਸ਼ਨ ਟੈਕਨੋਲੋਜੀ ਦੇ ਵਿਦਿਆਰਥੀ, ਪੋਸਟ ਗ੍ਰੇਜੁਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਵਿਦਿਆਰਥੀ, ਪੋਸਟ ਗ੍ਰੇਜੁਏਟ ਡਿਪਲੋਮਾ ਇੰਨ ਫੈਸ਼ਨ ਡਿਜ਼ਾਇਨਿੰਗ ਦੇ ਵਿਦਿਆਰਥੀ, ਬੈਚਲਰ ਆਫ ਸਾਇੰਸ ਇਨਫੋਰਮੇਸ਼ਨ ਟੈਕਨੋਲੋਜੀ ਦੇ ਵਿਦਿਆਰਥੀ, ਬੈਚਲਰ ਆਫ ਕਾਮਰਸ ਦੇ ਵਿਦਿਆਰਥੀ, ਬੈਚਲਰ ਆਫ ਸਾਇੰਸ ਐਗਰੀਕਲਚਰ ਦੇ ਵਿਦਿਆਰਥੀ, ਬੈਚਲਰ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਵਿਦਿਆਰਥੀ ਅਤੇ ਬੈਚਲਰ ਆਫ ਫੈਸ਼ਨ ਟੈਕਨੋਲੋਜੀ ਦੇ ਵਿਦਿਆਰਥੀ ਸਨ। ਸਮਾਗਮ ਵਿੱਚ ਡਾ. ਅਮਨਪ੍ਰੀਤ ਸਿੰਘ ਡਾਇਰੈਕਟਰ ਆਈ.ਕੇ.ਜੀ.ਪੀ.ਟੀ.ਯੂ ਅਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਆਪਣੀ ਆਪਣੀ ਡਿਗਰੀ ਲੈਣ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਕੜੀ ਮਿਹਨਤ ਨਾਲ ਕੜੇ ਮੁਕਾਬਲਿਆਂ ਦਾ ਸਾਹਮਣਾ ਕਰਦੇ ਹੋਏ ਬਦਲਦੇ ਹੋਏ ਸਮਾਜ ਵਿੱਚ ਈਮਾਨਦਾਰੀ ਨਾਲ ਵਿਚਰਦੇ ਹੋਏ ਸਫਲਤਾ ਪ੍ਰਾਪਤ ਕਰਨ ਦਾ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਆਏ ਹੋਏ ਮਹਿਮਾਨਾਂ ਨੂੰ ਕੇ.ਐਮ.ਐਸ ਕਾਲਜ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਾਇਰੈਕਟਰ ਡਾ ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਨ ਮਿਹਨਤ ਅਤੇ ਸੇਵਾ ਦੀ ਭਾਵਨਾ ਨਾਲ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਦਾ ਅਸ਼ੀਰਵਾਦ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਟਰੱਸਟੀ, ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਸੀਨੀਅਰ ਸਿਟੀਜ਼ਨਜ਼, ਕਮਾਂਡੈਂਟ ਬਖਸ਼ੀਸ਼ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਜਗਰੂਪ ਕੌਰ, ਰਜਨੀਤ ਕੌਰ, ਮਨਪ੍ਰੀਤ ਕੌਰ, ਸ਼ੀਨਾ ਰਾਣੀ, ਕਿਰਨਜੀਤ ਕੌਰ, ਗੌਰਵ ਕੁਮਾਰ, ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਡਾ.ਅਮਨਪ੍ਰੀਤ ਸਿੰਘ,ਈਸ਼ਾਨ ਗਰੋਵਰ, ਚੇਅਰਮੈਨ ਚੌਧਰੀ ਕੁਮਾਰ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਸਤੀਸ਼ ਕਾਲੀਆ ਜੋਤੀ ਪ੍ਰਚਲਿਤ ਕਰਦੇ ਹੋਏ, ਮਹਿਮਾਨ ਡਾ.ਅਮਨਪ੍ਰੀਤ ਸਿੰਘ ਅਤੇ ਆਈ ਟੀ ਵਿਭਾਗ ਦੇ ਮਾਸਟਰ ਆਫ ਸਾਇੰਸ ਇਨਫੋਰਮੇਸ਼ਨ ਟੈਕਨੋਲੋਜੀ ਦੇ ਵਿਦਿਆਰਥੀ, ਕਾਲਜ ਦੇ ਵਿਦਿਆਰਥੀ ਸ਼ਬਦ ਕੀਰਤਨ ਦਾ ਗਾਇਨ ਕਰਦੇ ਹੋਏ।

error: copy content is like crime its probhihated