Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਤੇ ਫਲੈਗਸ਼ਿਪ ਸਕੀਮਾਂ ਬਾਰੇ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ 20 ਮਾਰਚ ਤੋਂ

ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਤੇ ਫਲੈਗਸ਼ਿਪ ਸਕੀਮਾਂ ਬਾਰੇ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ 20 ਮਾਰਚ ਤੋਂ

ਹੁਸ਼ਿਆਰਪੁਰ (ਬਿਊਰੋ) 

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕਰਨਗੇ ਉਦਘਾਟਨ

ਭਾਰਤ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ  ਮਿਲੇਗਾ ਲਾਭ

ਚਾਰੋਂ ਦਿਨ ਵਿਸ਼ੇਸ਼ ਮੁਫਤ ਜਨਰਲ ਸਿਹਤ ਜਾਂਚ ਕੈਂਪ ਵੀ ਲਗਾਇਆ ਜਾਵੇਗਾ

21 ਤੋਂ 23 ਮਾਰਚ ਤੱਕ ਆਧਾਰ ਅੱਪਡੇਟ ਅਤੇ ਵੋਟਰ ਕਾਰਡ ਲਿੰਕ ਕਰਨ ਲਈ ਕੈਂਪ ਲਗਾਇਆ ਜਾਵੇਗਾ

17 ਮਾਰਚ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀ.ਬੀ.ਸੀ) ਜਲੰਧਰ ਵੱਲੋਂ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ‘ਤੇ ਆਧਾਰਿਤ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਏਕੀਕ੍ਰਿਤ ਸੰਚਾਰ ਅਤੇ ਆਊਟਰੀਚ ਪ੍ਰੋਗਰਾਮ ਤਹਿਤ ਇਹ ਪ੍ਰਦਰਸ਼ਨੀ ਡਿਜੀਟਲ ਲਾਇਬ੍ਰੇਰੀ ਕੈਂਪਸ, ਹੁਸ਼ਿਆਰਪੁਰ ਵਿੱਚ 20 ਤੋਂ 23 ਮਾਰਚ, 2023 ਤੱਕ ਲਗਾਈ ਜਾ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ 20 ਮਾਰਚ ਨੂੰ ਕਰਨਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ  ਸੀ.ਬੀ.ਸੀ ਦੇ ਖੇਤਰੀ ਪਬਲੀਸਿਟੀ ਅਫ਼ਸਰ-ਕਮ-ਨੋਡਲ ਅਫ਼ਸਰ ਰਾਜੇਸ਼ ਬਾਲੀ  ਨੇ ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਪਹਿਲ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਉਦਘਾਟਨ ਵਾਲੇ ਦਿਨ ਮਾਨਯੋਗ ਮੰਤਰੀ ਵੱਲੋਂ ਕਿਸਾਨ ਕ੍ਰੈਡਿਟ ਕਾਰਡ, ਮੁਦਰਾ ਯੋਜਨਾ ਦੇ ਲਾਭਪਾਤਰੀਆਂ ਮਨਜ਼ੂਰੀ ਪੱਤਰ ਅਤੇ ਸਰਟੀਫਿਕੇਟ ਸੌਂਪੇ ਜਾਣਗੇ। .

ਰਾਜੇਸ਼ ਬਾਲੀ ਨੇ ਦੱਸਿਆ ਕਿ ਸੀ. ਬੀ. ਸੀ ਵੱਲੋਂ ਰੋਟਰੀ ਕਲੱਬ, ਜਲੰਧਰ ਵੈਸਟ ਰਾਹੀਂ 21 ਮਾਰਚ ਨੂੰ ਇਕ ਦਿਨ ਲਈ ਇਕ ਵਿਸ਼ੇਸ਼ ਕੈਂਸਰ ਡਿਟੈਕਸ਼ਨ ਵੈਨ ਵੀ ਪ੍ਰਾਪਤ ਕੀਤੀ ਜਾ ਰਹੀ ਹੈ, ਜਿਹੜੀ ਕਿ ਔਰਤਾਂ ਦੀ ਮੁਫ਼ਤ ਮੈਮੋਗ੍ਰਾਫੀ ਜਾਂਚ ਲਈ ਅਤੇ ਕੁਝ ਮੁਟਿਆਰਾਂ ਵਿਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕੇ ਲਗਾਉਣ ਲਈ ਤਾਇਨਾਤ ਕੀਤੀ ਜਾਵੇਗੀ। ਇਹ ਜਾਂਚ ਹੁਸ਼ਿਆਰਪੁਰ ਸਿਵਲ ਹਸਪਤਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਮੌਕੇ ‘ਤੇ ਰੁੱਖ ਵੀ ਲਗਾਏ ਜਾਣਗੇ।

ਪ੍ਰਦਰਸ਼ਨੀ ਦੇ ਆਖਰੀ ਦਿਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਜੀ.ਐਨ.ਏ ਯੂਨੀਵਰਸਿਟੀ ਅਤੇ ਫਿਟ ਬਾਈਕਰਜ਼ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵੇਰੇ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ ਜਾਵੇਗੀ। ਇਸ ਦੌਰਾਨ ਨਸ਼ਿਆਂ ਦਾ ਸੇਵਨ ਨਾ ਕਰਨ ਦੇ ਸੰਦੇਸ਼ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇਗਾ। ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਿਚਾਲੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਿਸ਼ੇ ‘ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਦੌਰਾਨ ਚਾਰੋਂ ਦਿਨ ਸਮਾਗਮ ਵਾਲੀ ਥਾਂ ‘ਤੇ ਵਿਸ਼ੇਸ਼ ਮੁਫਤ ਜਨਰਲ ਸਿਹਤ ਜਾਂਚ ਕੈਂਪ ਵੀ ਲਗਾਇਆ ਜਾਵੇਗਾ।

21 ਤੋਂ 23 ਮਾਰਚ 2023 ਤੱਕ ਆਧਾਰ ਅੱਪਡੇਟ ਕਰਨ ਅਤੇ ਵੋਟਰ ਕਾਰਡ ਲਿੰਕ ਕਰਨ ਦਾ ਕੰਮ ਵੀ ਮੁਫ਼ਤ ਕੀਤਾ ਜਾਵੇਗਾ।

ਯੂਨੀਕ ਡਿਸਏਬਿਲਟੀ ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਸਟਾਲ ਵੀ ਲਗਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਾਰਡ ਬਣਾਉਣ ਵਿਚ ਮਦਦ ਮਿਲ ਸਕੇ।

ਆਮ ਲੋਕਾਂ ਦੇ ਲਾਭ ਲਈ ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੈ-ਸਹਾਇਤਾ ਸਮੂਹਾਂ ਬਾਰੇ ਜਾਣਕਾਰੀ ਦੇਣ ਵਾਲੇ ਸਟਾਲ ਵੀ ਲਗਾਏ ਜਾਣਗੇ। ਪ੍ਰਦਰਸ਼ਨੀ ਦੌਰਾਨ ਮੁਫ਼ਤ ਬੂਟੇ ਵੀ ਵੰਡੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ -ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸਬੰਧੀ ਚਾਰ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਬਾਰੇ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ।