Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵਲੋਂ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ ਪੁਲਿਸ ਵਲੋਂ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

ਜੇਕਰ ਕੋਈ ਅਫਵਾਹ ਪੈਦਾ ਕਰਦਾ ਜਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : DSP ਕੁਲਵੰਤ ਸਿੰਘ, DSP ਬ੍ਰਿਜ ਮੋਹਨ 

19 ਮਾਰਚ  : ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ -ਡਵੀਜਨ ਟਾਡਾ ਤੇ ਅਤੇ ਡੀ ਐਸ ਪੀ ਪੀਬੀਆਈ ਬ੍ਰਿਜ ਮੋਹਨ ਦੀ ਅਗਲੀ ਹੇਠ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਵਲੋਂ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਸ਼ਹਿਰ ਤੇ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਅੱਜ ਸ਼ਹਿਰ ਗੜ੍ਹਦੀਵਾਲਾ ਵਿਖੇ ਫਲੈਗ ਮਾਰਚ ਕੱਢਿਆ।ਇਸ ਮੌਕੇ ਡੀ ਐਸ ਪੀ ਸ ਕੁਲਵੰਤ ਸਿੰਘ  ਤੇ ਡੀ ਐਸ ਪੀ ਬ੍ਰਿਜ ਮੋਹਨ ਨੇ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਗੜ੍ਹਦੀਵਾਲਾ ਇਲਾਕੇ ਵਿਚ ਪੂਰੀ ਤਰ੍ਹਾਂ ਅਮਨ- ਅਮਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਗੜ੍ਹਦੀਵਾਲਾ ਇਲਾਕੇ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਚ ਵਿਗਾੜ ਪੈਦਾ ਕਰਨ ਲਈ ਕਿਸੇ ਵੀ ਤਰ੍ਹਾਂ ਨਾਲ ਅਫਵਾਹ ਪੈਦਾ ਕਰਦਾ ਜਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਤੇ ਜਸਵੀਰ ਸਿੰਘ ਬਰਾੜ, ਅਡੀਸ਼ਨਲ ਐਸ.ਐਚ.ਓ ਸਤਪਾਲ ਸਿੰਘ ਜਲੋਟਾ, ਏ ਐਸ ਆਈ ਅਵਤਾਰ ਸਿੰਘ, ਏ ਐਸ ਆਈ ਸਰਬਜੀਤ ਸਿੰਘ, ਏਐਸਆਈ ਨਾਮਦੇਵ, ਏਐਸਆਈ ਮਨਜੀਤ ਸਿੰਘ, ਏਐਸਆਈ ਬਲਵਿੰਦਰ ਸਿੰਘ, ਏਐਸਆਈ ਕੁਲਦੀਪ ਸਿੰਘ, ਏਐਸਆਈ ਕਮਲੇਸ਼ ਕੌਰ, ਹੌਲਦਾਰ ਨਵਦੀਪ ਸਿੰਘ, ਹੈਂਡ ਕਾਸਟੇਬਲ ਤਲਵਿੰਦਰ ਸਿੰਘ, ਹੌਲਦਾਰ ਸੁਖਵਿੰਦਰ ਸਿੰਘ, ਪੀ ਐਚ ਜੀ ਮਨਪ੍ਰੀਤ ਸਿੰਘ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ।