Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਲਗਾਇਆ ਇੱਕ ਰੋਜ਼ਾ ਵਿੱਦਿਅਕ ਟੂਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਲਗਾਇਆ ਇੱਕ ਰੋਜ਼ਾ ਵਿੱਦਿਅਕ ਟੂਰ

ਗੜ੍ਹਦੀਵਾਲਾ (ਚੌਧਰੀ) 

20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਵਲੋਂ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾਦੇ ਹਨ। ਇਸਦੇ ਅੰਤਰਗਤ ਕਾਲਜ ਦੇ ਐੱਨ.ਐੱਸ. ਐੱਸ ਵਿਭਾਗ ਵਲੋਂ ਆਪਣੇ ਐੱਨ.ਐੱਸ.ਐੱਸ. ਵਲੰਟੀਅਰਾਂ ਨੁੰ ਇੱਕ ਰੋਜ਼ਾ ਟੂਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਦੋਰਾਨ ਉਹਨਾਂ ਨੇ ਕੀਰਤਨ ਵੀ ਸ੍ਰਵਣ ਕੀਤਾ ਅਤੇ ਲੰਗਰ ਵੀ ਛੱਕਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਵਿਰਸੇ ਦੀਆਂ ਝਾਕੀਆਂ ਦਿਖਾਉਣ ਲਈ ਵਿਰਾਸਤ-ਏ- ਖ਼ਾਲਸਾ ਵੀ ਲਿਜਾਇਆ ਗਿਆ, ਜਿੱਥੇ ਉਹਨਾਂ ਨੂੰ ਕਲਾ ਅਤੇ ਵਿਗਿਆਨ ਦੇ ਮੇਲ ਨੂੰ ਮਾਨਣ ਦਾ ਮੌਕਾ ਮਿਲਿਆ ਅਤੇ ਇਸਦੇ ਨਾਲ ਹੀ ਸਿਖ ਇਤਿਹਾਸ ਬਾਰੇ ਡੂੰਘੀ ਜਾਣਕਾਰੀ ਵੀ ਪ੍ਰਾਪਤ ਹੋਈ। ਐੱਨ.ਐੱਸ.ਐੱਸ. ਅਫ਼ਸਰ ਡਾ. ਰਾਬੀਆ ਸ਼ਰਮਾ ਅਤੇ ਪ੍ਰੋ. ਦਲਜੀਤ ਕੌਰ ਤੋਂ ਇਲਾਵਾ ਕਾਲਜ ਦੇ ਲਾਇਬ੍ਰੇਰੀਅਨ ਸ੍ਰੀ ਦਵਿੰਦਰ ਕੁਮਾਰ ਅਤੇ ਡਾ. ਪੰਕਜ਼ ਸ਼ਰਮਾ ਨੇ ਇਸ ਟੂਰ ਦੀ ਅਗਵਾਈ ਕੀਤੀ।