Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਪਿੰਡ ਭਗਵਾਨਪੁਰ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਸਿਰਕਤ

ਪਿੰਡ ਭਗਵਾਨਪੁਰ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਸਿਰਕਤ

ਪਠਾਨਕੋਟ (ਤਰੁਣ ਸਣਹੋਤਰਾ)

ਕੈਬਟਿਨ ਮੰਤਰੀ ਨੇ ਨੋਜਵਾਨਾਂ ਨੂੰ ਨਸੇ ਤੋਂ ਦੂਰ ਰਹਿਕੇ ਖੇਡਾਂ ਵਿੱਚ ਭਾਗ ਲੈ ਕੇ ਖੁਸਹਾਲ ਪੰਜਾਬ ਵਿੱਚ ਯੋਗਦਾਨ ਪਾਊਂਣ ਲਈ ਕੀਤਾ ਪ੍ਰੇਰਿਤ

ਸ਼ਹੀਦ ਭਗਤ ਸਿੰਘ ਯੂਥ ਕਲੱਬ ਭਗਵਾਨਪੁਰ ਨੂੰ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ

ਪਿੰਡ ਭਗਵਾਨਪੁਰ ਦੇ ਸਮਸਾਨ ਘਾਟ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੇਣ ਦੀ ਕੀਤੀ ਘੋਸ਼ਣਾ

20,ਮਾਰਚ : ਪੰਜਾਬ ਸਰਕਾਰ ਦਾ ਵੀ ਇੱਕ ਉਪਰਾਲਾ ਹੈ ਕਿ ਖੁਸਹਾਲ ਪੰਜਾਬ ਬਣਾਉਂਣ ਦੇ ਲਈ ਨੋਜਵਾਨਾਂ ਨੂੰ ਨਸੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾਵੈ ਅਤੇ ਖੇਡਾਂ ਨਾਲ ਜੋੜਿਆ ਜਾਵੈ, ਖੇਡਾਂ ਦੇ ਪੱਧਰ ਨੂੰ ਊੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਸਟੈਡੀਅਮਾਂ ਦਾ ਨਿਰਮਾਣ ਕਰਵਾਊਂਣਾ ਅਤੇ ਨੋਜਵਾਨਾਂ ਨੂੰ ਖੇਡਾਂ ਦੇ ਲਈ ਪ੍ਰੇਰਿਤ ਕਰਨਾ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਭਗਵਾਨਪੁਰ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੋਰਾਨ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਸੰਬੋਧਨ ਕਰਦਿਆਂ ਕੀਤਾ।

ਜਿਕਰਯੋਗ ਹੈ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਭਗਵਾਨਪੁਰ ਵਿਖੇ ਪਿਛਲੇ ਦੋ ਦਿਨ੍ਹਾਂ ਤੋਂ ਸਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਅਤੇ ਪੰਜਾਬ ਤੋਂ ਬਾਹਰ ਤੋਂ ਕਰੀਬ 35 ਤੋਂ 40 ਟੀਮਾਂ ਭਾਗ ਲੈ ਰਹੀਆ ਹਨ ਇਸ ਟੂਰਨਾਮੈਂਟ ਵਿੱਚ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਨੋਜਵਾਨਾਂ ਦੀ ਹੌਸਲਾ ਅਫਜਾਈ ਕੀਤੀ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦਾ ਇਹ ਵਿਸੇਸ ਉਪਰਾਲਾ ਰਿਹਾ ਹੈ ਕਿ ਨੋਜਵਾਨਾਂ ਨੂੰ ਨਸੇ ਤੋਂ ਬਾਹਰ ਕੱਢਣ ਦੇ ਲਈ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੈ ਇਸ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ ਅਤੇ ਇਸ ਤੋਂ ਪਿੰਡਾਂ ਵਿੱਚ ਸਟੈਡੀਅਮਾਂ ਦਾ ਨਿਰਮਾਣ ਕਰਕੇ ਅਤੇ ਪਿੰਡ ਪੱਧਰ ਤੇ ਕਲੱਬਾਂ ਦਾ ਸਹਿਯੋਗ ਕਰਕੇ ਨੋਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸਹੀਦ ਭਗਤ ਸਿੰਘ ਯੂਥ ਕਲੱਬ ਦੇ ਇਸ ਉਪਰਾਲੇ ਲਈ ਪ੍ਰਸੰਸਾ ਕੀਤੀ ਅਤੇ ਕਲੱਬ ਨੂੰ ਸਹਿਯੋਗ ਦੇ ਲਈ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਮੋਕੇ ਤੇ ਉਨ੍ਹਾਂ ਅਪਣੇ ਸੰਬੋਧਨ ਵਿੱਚ ਪਿੰਡ ਭਗਵਾਨਪੂਰ ਵਿਖੇ ਸਮਸਾਨਘਾਟ ਦੇ ਨਵਨਿਰਮਾਣ ਦੇ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦੀ ਘੋਸਣਾ ਕੀਤੀ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਵਿਜੈ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ ਪਠਾਨਕੋਟ, ਸਰਪੰਚ ਸਤਨਾਮ ਸਿੰਘ ਸਮਾਟੀ, ਜਤਿੰਦਰ ਰਾਮ, ਵਿਜੈ ਕਾਟਲ, ਖੁਸਬੀਰ ਕਾਟਲ, ਨਰੇਸ ਸੈਣੀ, ਅਸਵਨੀ ਕੁਮਾਰ, ਸੁਰਜੀਤ ਸਿੰਘ, ਪ੍ਰਮੋਦ ਅਤੇ ਦਿਲਬਿਆਸ ਤੋਂ ਇਲਾਵਾ ਆਦਿ ਹਾਜਰ ਸਨ।

(ਬਾੱਕਸ ਦੇ ਲਈ) ਇਸੇ ਹੀ ਤਰ੍ਹਾਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਪਿੰਡ ਬਲਸੂਆ ਵਿਖੇ ਸ੍ਰੀ ਬਾਬਾ ਹਰਚੰਦ ਜੀ ਯੂਥ ਕਲੱਬ ਵੱਲੋਂ ਕਰਵਾਏ ਜਾ ਰਹੇ ਬਾਲੀਬਾਲ ਟੂਰਨਾਮੈਂਟ ਵਿੱਚ ਪਹੁੰਚੇ । ਇੱਥੇ ਬਲਸੂਆ ਨਿਵਾਸੀ ਟੂਰਨਾਮੈਂਟ ਪ੍ਰਬੰਧਕ ਮਨਿੰਦਰ ਸਿੰਘ ਅਤੇ ਹੋਰ ਪਿ੍ਰਤਪਾਲ ਸਿੰਘ ਅਤੇ ਬਾਕੀ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਵਾਗਤ ਕੀਤਾ। ਜਿਕਰਯੋਗ ਹੈ ਕਿ ਟੂਰਨਾਮੈਂਟ ਵਿੱਚ ਕਰੀਬ 30 ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਨੇ ਯੂਥ ਕਲੱਬ ਨੂੰ 51000 ਰੁਪਏ ਦੇਣ ਦੀ ਘੋਸਣਾ ਕੀਤੀ। ਉਨ੍ਹਾਂ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ।