Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਨੌਕਰੀਆਂ ਪਿੱਛੇ ਭੱਜਣ ਦੀ ਬਜਾਏ ਹੁਨਰ ਵਿਕਾਸ ਕੋਰਸ ਕਰਕੇ ਨੌਕਰੀਆਂ ਦੇਣ ਵਾਲੇ ਬਣਨ ਨੌਜਵਾਨ : ਚੇਅਰਮੈਨ ਹਰਮੀਤ ਸਿੰਘ ਔਲਖ

ਨੌਕਰੀਆਂ ਪਿੱਛੇ ਭੱਜਣ ਦੀ ਬਜਾਏ ਹੁਨਰ ਵਿਕਾਸ ਕੋਰਸ ਕਰਕੇ ਨੌਕਰੀਆਂ ਦੇਣ ਵਾਲੇ ਬਣਨ ਨੌਜਵਾਨ : ਚੇਅਰਮੈਨ ਹਰਮੀਤ ਸਿੰਘ ਔਲਖ

ਹੁਸ਼ਿਆਰਪੁਰ (ਬਿਊਰੋ) 

ਆਰ.ਸੇਟੀ ਵਲੋਂ ਪਿੰਡ ਛਾਉਣੀ ਕਲਾਂ ਵਿਖੇ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

21 ਮਾਰਚ : ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ (ਆਰ.ਸੇਟੀ) ਵਲੋਂ ਪਿੰਡ ਛਾਉਣੀ ਕਲਾਂ ਵਿਖੇ ਕਰਵਾਏ ਗਏ ਕੋਰਸ ਪਾਪੜ ਆਚਾਰ ਅਤੇ ਮਸਾਲਾ ਪਾਊਡਰ ਮੇਕਿੰਗ ਦੇ ਮੁਕੰਮਲ ਹੋਣ ’ਤੇ ਸਿਖਿਆਰਥੀਆਂ ਨੂੰ ਪਿੰਡ ਛਾਉਣੀ ਕਲਾਂ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵਲੋਂ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਟ੍ਰੇਨਿੰਗ ਪ੍ਰੋਗਰਾਮ ਬਾਰੇ ਸਿਖਿਆਰਥੀਆਂ ਦੀ ਫੀਡ ਬੈਕ ਲੈਂਦੇ ਹੋਏ ਪੀ.ਐਨ.ਬੀ. ਆਰ ਸੇਟੀ ਵਲੋਂ ਕਰਵਾਈ ਗਈ ਟ੍ਰੇਨਿੰਗ ਦੀ ਸ਼ਲਾਘਾ ਕੀਤੀ ਅਤੇ ਸਿਖਿਆਰਥੀਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨੌਕਰੀਆਂ ਪਿੱਛੇ ਦੌੜਨ ਦੀ ਬਜਾਏ ਸਕਿੱਲ ਡਿਵੈਲਪਮੈਂਟ ਕੋਰਸ ਕਰਨ ਅਤੇ ਆਪਣੇ ਕਾਰੋਬਾਰ ਸ਼ੁਰੂ ਕਰਕੇ ਹੋਰਨਾਂ ਨੂੰ ਵੀ ਰੋਜ਼ਗਾਰ ਪ੍ਰਦਾਨ ਕਰਨ।

          ਸੰਸਥਾ ਦੇ ਡਾਇਰੈਕਟਰ ਆਰ. ਕੇ. ਭਾਟੀਆ ਨੇ ਸੰਸਥਾ ਦੀਆਂ ਗਤੀਵਿਧੀਆ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਟ੍ਰੇਨਿੰਗ ਦੇ ਕੇ ਸਵੈਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣਾ ਹੈ, ਤਾਂ ਜੋ ਦੇਸ਼ ਵਿਚੋਂ ਵੱਧਦੀ ਬੇਰੁਜ਼ਗਾਰੀ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਆਪਣੇ ਕੰਮ ਲਈ ਬੈਂਕ ਵਲੋਂ ਕਰਜ਼ਾ ਦਿਵਾਉਣ ਦਾ ਵੀ ਵਚਨ ਦਿੱਤਾ। ਸੰਸਥਾ ਦੇ ਫੈਕਲਟੀ ਸਾਕਸ਼ੀ ਜੋਸ਼ੀ ਨੇ ਇਹ ਵੀ ਦੱਸਿਆ ਕਿ ਸੰਸਥਾ ਵਲੋਂ ਵੱਖ-ਵੱਖ ਟ੍ਰੇਨਿੰਗ ਕੋਰਸ ਜਿਵੇਂ ਕਿ ਮੋਬਾਇਲ ਰਿਪੇਅਰ, ਫਰਿਜ ਅਤੇ ਏ.ਸੀ. ਰਿਪੇਅਰ, ਪਲੰਬਰ ਅਤੇ ਸੈਨੀਟਰੀ, ਵੂਮੈਨ ਟੇਲਰ, ਬਿਊਟੀ ਪਾਰਲਰ ਮੈਨੇਜਮੈਂਟ, ਘਰੇਲੂ ਬਿਜਲੀ ਉਪਕਰਨ ਰਿਪੇਅਰ, ਪਾਪੜ ਆਚਾਰ ਮਸਾਲਾ ਪਾਊਡਰ ਬਣਾਉਣਾ, ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ, ਫਾਸਟ ਫੂਡ ਸਟਾਲ ਉਦਮੀ, ਜੂਟ ਪ੍ਰੋਡਕਟ ਉਦਮੀ, ਮਸ਼ਰੂਮ ਉਤਪਾਦਨ ਦੀ ਟ੍ਰੇਨਿੰਗ ਬਿਲਕੁਲ ਮੁਫ਼ਤ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਵਿਚ 22 ਮਾਰਚ ਤੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਟ੍ਰੇਨਿੰਗ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਲਈ ਚਾਹਵਾਨ ਉਮੀਦਵਾਰ ਸੰਸਥਾ ਵਿਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਦੌਰਾਨ ਪਿੰਡ ਦੇ ਸਰਪੰਚ ਦਵਿੰਦਰ ਕੌਰ ਤੋਂ ਇਲਾਵਾ ਜਸਵਿੰਦਰ ਸਿੰਘ, ਰਾਨੋ, ਬਲਵਿੰਦਰ ਕੌਰ ਪੰਚ, ਮਨਮਿੰਦਰ ਸਿੰਘ, ਇੰਦਰ ਸਿੰਘ, ਪਵਨ ਕੁਮਾਰ ਸ਼ਰਮਾ, ਗੁਰਮੇਜ਼ ਸਿੰਘ ਅਤੇ ਅਮਰਜੀਤ ਸਿੰਘ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸਫ਼ਲਤਾਪੂਰਵਕ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ। ਨਾਲ ਹਨ ਡਾਇਰੈਕਟਰ ਆਰ. ਸੇਟੀ ਆਰ.ਕੇ. ਭਾਟੀਆ ਅਤੇ ਹੋਰ।

error: copy content is like crime its probhihated