Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing “ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ “ਨੈਸ਼ਨਲ ਯੂਥ ਡਿਵੈਲਪਮੈਂਟ ਸੈਂਟਰ” ਵੱਲੋਂ ਭਾਰਤੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਉਪਰਾਲੇ”

“ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ “ਨੈਸ਼ਨਲ ਯੂਥ ਡਿਵੈਲਪਮੈਂਟ ਸੈਂਟਰ” ਵੱਲੋਂ ਭਾਰਤੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਉਪਰਾਲੇ”

ਗੜ੍ਹਦੀਵਾਲਾ (ਚੌਧਰੀ) 

22 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਸੰਗੀਤ ਵਿਭਾਗ ਵਲੋਂ “ਨੈਸ਼ਨਲ ਯੂਥ ਡਿਵੈਲਪਮੈਂਟ ਸੈਂਟਰ” ਦੀ ਸਹਾਇਤਾ ਨਾਲ “ਸੰਗਮ-ਭਾਰਤੀ ਲੋਕ- ਨਾਚ ਅਤੇ ਸੰਗੀਤ ਉਤਸਵ ਦਾ ਸ਼ਾਨਦਾਰ ਉਦਘਾਟਨ” ਕੀਤਾ ਗਿਆ। ਸ਼ਮਾਂ-ਰੌਸ਼ਨ ਦੀ ਰਸਮ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਸੱਭਿਆਚਾਰਕ ਮੇਲਿਆਂ ਦਾ ਆਯੋਜਨ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਨਵੇਂ ਕਲਾਕਰਾਂ ਨੂੰ ਆਪਣੇ ਸੱਭਿਆਚਾਰ ਦਾ ਮੰਚ ਪ੍ਰਦਰਸ਼ਨ ਕਰਨਾ ਅਤੇ ਸੱਭਿਆਚਾਰ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਆਪਣੀ ਸੱਭਿਆਤਾ, ਸੰਸਕ੍ਰਿਤੀ ਅਤੇ ਕਲਾਵਾਂ ਨਾਲ ਜੋੜੇ ਬਿਨਾਂ ਸਮਾਜਿਕ ਤਰੱਕੀ ਨਹੀਂ ਕਰ ਸਕਦੇ। ਇਸ ਲਈ ਅਜਿਹੇ ਮੇਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਸ ਤਰ੍ਹਾ ਦੇ ਮੇਲੇ ਕਰਵਾਉਣੇ ਜਰੂਰੀ ਹਨ। ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਜੀ ਨੇ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਵਿਦਿਆਰਥੀਆਂ ਵਲੋਂ ਕਵਿਸ਼ਰੀ, ਵਾਰ, ਤੰਤੀ-ਸਾਜ, ਲੋਕ-ਗੀਤ, ਲੋਕ-ਨਾਚ, ਸਮੂਹ-ਗਾਇਨ ਅਤੇ ਦੇਸ਼ ਭਗਤੀ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਪੰਜਾਬ ਦੇ ਲੋਕ-ਨਾਚ ਅਤੇ ਲੋਕ-ਗਾਇਨ ਨੇ ਕਲਾਕਾਰਾਂ ਅਤੇ ਸੰਗੀਤ ਪ੍ਰੇਮੀਆਂ ਨੂੰ ਮੰਤਰ ਮੁਗਧ ਕਰ ਦਿੱਤਾ।ਕਈ ਪ੍ਰੰਪਰਾਗਤ ਧੁਨਾਂ ਨਾਲ ਸੱਜਿਆ ਇਹ ਉਦਘਾਟਨੀ ਸਮਾਰੋਹ ਦਰਸ਼ਕਾਂ ਨੁੰ ਹਮੇਸ਼ਾ ਯਾਦ ਰਹੇਗਾ।ਅਖੀਰ ਵਿੱਚ ਪ੍ਰੋ. ਗੁਰਪਿੰਦਰ ਸਿੰਘ ਨੇ ਜਿੱਥੇ “ਨੈਸ਼ਨਲ ਯੂਥ ਡਿਵੈਲਪਮੈਂਟ ਸੈਂਟਰ” ਦੇ ਕੁਆਡੀਨੇਟਰ ਸ੍ਰੀ ਆਸ਼ੂਤੋਸ਼ ਸ਼ਰਮਾ ਅਤੇ ਸ੍ਰੀ ਨੀਤੇਸ਼ ਕੁਮਾਰ ਰਿਠੋਰ ਦਾ ਧੰਨਵਾਦ ਕੀਤਾ ਉਥੇ ਮੇਲੇ ਵਿੱਚ ਆਏ ਮਹਿਮਾਨਾ, ਕਲਾਕਾਰਾਂ ਅਤੇ ਸਰੋਤਿਆਂ ਦਾ ਵੀ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ. ਸੰਜੀਵ ਸਿੰਘ, ਪ੍ਰੋ. ਸ਼ਾਮ ਸਿੰਘ, ਸ੍ਰੀ੍ਰੋ. ਦਵਿੰਦਰ ਕੁਮਾਰ, ਡਾ. ਸਤਵੰਤ ਕੌਰ, ਪ੍ਰੋ. ਕਮਲਜੀਤ ਕੌਰ, ਡਾ. ਹਰਪ੍ਰੀਤ ਕੌਰ,ਪ੍ਰੋ. ਕ੍ਰਿਤਿਕਾ ਸ਼ਰਮਾ ਅਤੇ ਕਾਲਜ ਦੇ ਸਟਾਫ਼ ਮੈਂਬਰ ਹਾਜ਼ਰ ਸਨ।

error: copy content is like crime its probhihated