Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ ਮਈ ‘ਚ ਲਈ ਜਾਵੇਗੀ ਦਾਖਲਾ ਪ੍ਰੀਖਿਆ

22 ਮਾਰਚ : ਪੰਜਾਬ ਸਰਕਾਰ ਵੱਲੋਂ ਫੌਜ ਵਿਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।

 ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ), ਮੁਹਾਲੀ ਵੱਲੋਂ ਮਈ 2023 ‘ਚ ਨੌਂਵੇਂ ਬੈਚ ਲਈ ਦਾਖਲਾ ਪ੍ਰੀਖਿਆ ਲਈ ਜਾਣੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ. ਸੰਸਥਾ ਵਿੱਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐੱਸ.ਐੱਸ.ਬੀ. ਅਤੇ ਹਥਿਆਰਬੰਦ ਬਲਾਂ ਵਿੱਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ. ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਦਿੱਤੀ ਜਾਂਦੀ ਹੈ।

            ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁੱਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕੀਤੇ ਹੋਣਾ ਸ਼ਾਮਲ ਹੈ।

ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਆਨਲਾਈਨ ਪੋਰਟਲ www.mbafpigirls.in ‘ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਆਉਣ ਵਾਲਾ ਖਰਚਾ, ਜਿਸ ਵਿੱਚ ਟ੍ਰੇਨਿੰਗ, ਖਾਣਾ, ਵਰਦੀ ਆਦਿ ਸ਼ਾਮਿਲ ਹੈ, ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।

error: copy content is like crime its probhihated