Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਬਿਊਰੋ) 

–ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

–ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹ ਵਿਚ ਮੈਡੀਕਲ ਕੈਂਪ ਵੀ ਲਗਾਇਆ

22 ਮਾਰਚ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮ਼ਸਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਵੀ ਲਿਆ ਗਿਆ।

          ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਅੱਜ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ / ਕੈਦੀਆਂ ਦੀ ਮੁਫ਼ਤ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਬੁਖਾਰ, ਖਾਂਸੀ, ਜ਼ੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰਨਾਂ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ। ਇਸ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 13 ਮਈ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਖੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ।

                   ਇਸ ਮੌਕੇ ਸੁਪਰਡੈਂਟ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਅਤੇ ਹੋਰ ਹਾਜ਼ਰ ਸਨ।

—

 ਫੋਟੋ ਕੈਪਸ਼ਨ:- ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਦੌਰੇ ਮੌਕੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ। ਨਾਲ ਹਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਤੇ ਹੋਰ।