Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 2 ਕਿੱਲੋ 600 ਗ੍ਰਾਮ ਡੋਡੇ ਚੂਰਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

2 ਕਿੱਲੋ 600 ਗ੍ਰਾਮ ਡੋਡੇ ਚੂਰਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

23 ਮਾਰਚ : 2 ਕਿੱਲੋ 600 ਗ੍ਰਾਮ ਡੋਡੇ ਚੂਰਾ ਸਮੇਤ ਇੱਕ ਵਿਅਕਤੀ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਮੁਖਤਿਆਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ, ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ. ਉਕਾਰ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪੁਲ ਨਹਿਰ ਬੰਗਾ ਰੋਡ ਗੜਸੰਕਰ ਤੋਂ ਪੈਦਲ ਆ ਰਹੇ ਵਿਅਕਤੀ ਮੁਖਤਿਆਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਉਸ ਵੱਲੋ ਸੁੱਟੇ ਲਿਫਾਫਾ ਨੂੰ ਚੈੱਕ ਕਰਨ ਤੇ ਉਸ ਪਾਸੋਂ 2 ਕਿੱਲੋ 600 ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 33 ਮਿਤੀ 22-3-2023 ਅ/ਧ 15-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਡੋਡੇ ਚੂਰਾ ਪੋਸਤ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ ।