Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛਡਾਊ ਕੇਂਦਰ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛਡਾਊ ਕੇਂਦਰ ਦਾ ਦੌਰਾ

ਹੁਸ਼ਿਆਰਪੁਰ (ਬਿਊਰੋ) 

23 ਮਾਰਚ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ -ਚੇਅਰਮੈਨ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ  ਨਸ਼ਾ ਛਡਾਊ ਕੇਂਦਰ, ਹੁਸ਼ਿਆਰਪੁਰ ਵਿਖੇ ਦੌਰਾ ਕੀਤਾ । ਇਸ ਦੌਰੇ ਦੌਰਾਨ ਨਸ਼ਾ-ਛੁਡਾਉ ਕੇਂਦਰ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਨਾਲਸਾ  ਸਕੀਮਾਂ 2015 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ੇ ਕਰਨ ਨਾਲ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਤੇ ਭਵਿੱਖ ਵਿੱਚ ਚੰਗੇ ਕੰਮ ਕਰਨ ਲਈ ਚਾਹੀਦੇ ਹਨ। ਇਸ ਮੌਕੇ ਨਸ਼ਾ ਛੁਡਾਉ ਕੇਂਦਰ ਦਾ ਸਟਾਫ ਅਤੇ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਹਾਜ਼ਰ ਸਨ।

 ਇਸ ਉਪਰੰਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਨੇ ਆਤਮ ਸੁੱਖ ਆਤਮ ਦੇਵ ਆਸ਼ਰਮ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ  ਅਪੰਗ ਵਿਅਕਤੀਆਂ/ਮੰਦਬੁੱਧੀ ਬੱਚਿਆਂ  ਨੂੰ ਨਾਲਸਾ ਸਕੀਮਾਂ ਅਤੇ ਵੱਖ-ਵੱਖ ਬੱਚਿਆਂ ਲਈ ਕਾਨੂੰਨੀ ਸੇਵਾਵਾਂ ਸਕੀਮਾਂ 2021 ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਪ੍ਰਿੰਸੀਪਲ ਪਵਨ ਸਿੰਘ, ਪ੍ਰੈਜ਼ੀਡੈਂਟ ਨਵਦੀਪ ਸੂਦ ਅਤੇ ਟਰੱਸਟੀ ਸੰਗੀਤਾ ਸੂਦ ਹਾਜ਼ਰ ਸਨ।