Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪ੍ਰਵਾਸੀ ਭਾਰਤੀ ਝੱਲੀ ਭਰਾਵਾਂ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਸਤ ਨਗਰ ਨੂੰ ਭੇਂਟ ਕੀਤੀ ਆਰਥਕ ਸਹਾਇਤਾ

ਪ੍ਰਵਾਸੀ ਭਾਰਤੀ ਝੱਲੀ ਭਰਾਵਾਂ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਸਤ ਨਗਰ ਨੂੰ ਭੇਂਟ ਕੀਤੀ ਆਰਥਕ ਸਹਾਇਤਾ

ਫਗਵਾੜਾ ( ਲਾਲੀ ਦਾਦਰ) 

23 ਮਾਰਚ :  ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮਸਤ ਨਗਰ ਤਹਿਸੀਲ ਫਗਵਾੜਾ ਦੀ ਬਿਹਤਰੀ ਲਈ ਪ੍ਰਵਾਸੀ ਭਾਰਤੀ ਭਰਾਵਾਂ ਰਵਿੰਦਰ ਕੁਮਾਰ ਝੱਲੀ ਅਤੇ ਬਲਜਿੰਦਰ ਕੁਮਾਰ ਝੱਲੀ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ 45 ਹਜਾਰ ਰਪਏ ਦੀ ਆਰਥਕ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਵਿੰਦਰ ਕੁਮਾਰ ਝੱਲੀ ਨੇ ਕਿਹਾ ਭਾਵੇਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਗਲੈਂਡ ਦੀ ਧਰਤੀ ਤੇ ਰਹਿ ਰਹੇ ਹਨ ਪਰ ਉਹਨਾਂ ਦੇ ਪਰਿਵਾਰ ਦਾ ਆਪਣੇ ਪਿੰਡ ਦੀ ਮਿੱਟੀ ਨਾਲ ਬਹੁਤ ਡੂੰਘਾ ਰਿਸ਼ਤਾ ਜੁੜਿਆ ਹੋਇਆ ਹੈ। ੳਨ੍ਹਾਂ ਆਪਣੇ ਪਰਿਵਾਰ ਉੱਪਰ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਲਈ ਸਤਿਗੁਰੂ ਰਵਿਦਾਸ ਜੀ ਦਾ ਸ਼ੁਕਰਾਨਾ ਵੀ ਕੀਤਾ ਅਤੇ ਕਿਹਾ ਕਿ ਗੁਰੂ ਘਰ ਦੀਆਂ ਇਮਾਰਤਾਂ ਦੀ ਸੇਵਾ ਵਿਚ ਹਿੱਸਾ ਪਾ ਕੇ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਹਨਾਂ ਪਿੰਡ ਦੀ ਤਰੱਕੀ ਵਿਚ ਵੀ ਸਮਰੱਥਾ ਅਨੁਸਾਰ ਹਿੱਸਾ ਪਾਉਣ ਦਾ ਭਰੋਸਾ ਦਿੱਤਾ। ਇਸ ਮੋਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਮ ਜੀ ਦਾਸ, ਸਰਪੰਚ ਬੀਬੀ ਇੰਦਰਜੀਤ ਕੋਰ, ਪਰਮਜੀਤ ਕੁਮਾਰ, ਡਾ. ਇੰਦਰਜੀਤ ਪਾਲ, ਸੁਰਿੰਦਰ ਕੁਮਾਰ, ਰੂਪ ਲਾਲ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਮਸਤ ਨਗਰ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਆਰਥਕ ਸਹਾਇਤਾ ਰਾਸ਼ੀ ਭੇਂਟ ਕਰਦੇ ਹੋਏ ਪ੍ਰਵਾਸੀ ਭਾਰਤੀ ਰਵਿੰਦਰ ਕੁਮਾਰ ਝੱਲੀ, ਬਲਵਿੰਦਰ ਕੁਮਾਰ ਝੱਲੀ ਅਤੇ ਹੋਰ।

error: copy content is like crime its probhihated