Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing 306 ਗ੍ਰਾਮ ਨਸ਼ੀਲਾ ਪਦਾਰਥ,13 ਬੋਤਲਾਂ ਨਜਾਇਜ਼ ਸ਼ਰਾਬ, 5000 ਰੁਪਏ ਡਰਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

306 ਗ੍ਰਾਮ ਨਸ਼ੀਲਾ ਪਦਾਰਥ,13 ਬੋਤਲਾਂ ਨਜਾਇਜ਼ ਸ਼ਰਾਬ, 5000 ਰੁਪਏ ਡਰਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

23 ਮਾਰਚ :306 ਗ੍ਰਾਮ ਨਸ਼ੀਲਾ ਪਦਾਰਥ,13 ਬੋਤਲਾਂ ਨਜਾਇਜ਼ ਸ਼ਰਾਬ, 5000 ਰੁਪਏ ਡਰਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਟਾਂਡਾ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ,ਆਈ.ਪੀ.ਐਸ ਜੀ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਤੇ ਨਜਾਇਜ ਸ਼ਰਾਬ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜੋ ਉਪਰੋਕਤ ਮੁਹਿਮ ਜੇਰ ਨਿਗਰਾਨੀ ਐਸ.ਪੀ.ਡੀ ਮਨਪ੍ਰੀਤ ਸਿੰਘ ਢਿਲੋਂ, ਪੀ.ਪੀ.ਐਸ, ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਏ.ਐਸ.ਆਈ ਦਲਜੀਤ ਸਿੰਘ, ਥਾਣਾ ਟਾਡਾ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸ਼ਤ ਨਸ਼ਾ ਵੇਚਣ ਵਾਲੇ ਸੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਫੁਲੜਾਂ, ਥਾਣਾ ਭੈਣੀ ਮੀਆਂ ਖਾਂ, ਜਿਲ੍ਹਾ ਗੁਰਦਾਸਪੁਰ ਪਾਸੋਂ 306 ਗ੍ਰਾਮ ਨਸ਼ੀਲਾ ਪਦਾਰਥ, 5000 ਰੁਪਏ ਡਰਗ ਮਨੀ ਤੇ ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਮਾਰਕਾ ਬਜਾਜ ਪਲਸਰ ਬ੍ਰਾਮਦ ਕੀਤਾ ਤੇ ਏ.ਐਸ.ਆਈ ਅਮਰਜੀਤ ਸਿੰਘ, ਥਾਣਾ ਟਾਂਡਾ ਨੇ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸ਼ਤ ਬਲਵੀਰ ਪੁੱਤਰ ਅਨੈਤ ਵਾਸੀ ਸਲੇਮਪੁਰ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਨਜਾਇਜ ਸ਼ਰਾਬ ਤੇ ਮੋਟਰਸਾਈਕਲ ਨੰਬਰੀ PB09-R-6495 ਬ੍ਰਾਮਦ ਕੀਤਾ। ਜਿਹਨਾਂ ਦੇ ਖਿਲਾਫ ਵੱਖ ਵੱਖ ਮੁਕੱਦਮੇ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜੋ ਦੋਸ਼ੀਆਂ ਖਿਲਾਫ ਦਰਜ ਮੁਕੱਦਮਿਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।