Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਟੀ.ਬੀ.ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ – SMO.ਡਾ ਹਰਜੀਤ ਸਿੰਘ

ਟੀ.ਬੀ.ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ – SMO.ਡਾ ਹਰਜੀਤ ਸਿੰਘ

ਗੜ੍ਹਦੀਵਾਲਾ (ਚੌਧਰੀ) 

24 ਮਾਰਚ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਤੇ ਡਾ. ਹਰਜੀਤ ਸਿੰਘ ਐਸ.ਐਮ.ਓ. ਭੰਗਾ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਸ਼ਕਤੀ ਸ਼ਰਮਾ ਦੀ ਨਿਗਰਾਨੀ ਹੇਠ ਸੀ. ਐਚ. ਸੀ. ਵਿਖੇ ਟੀ.ਬੀ. ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਹਰਜੀਤ  ਸਿੰਘ ਐਸ.ਐਮ.ਓ. ਭੰਗਾ ਲੋਕਾਂ ਨੂੰ ਟੀ.ਬੀ. ਰੋਗ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਹਫਤੇ ਤੋਂ ਜ਼ਿਆਦਾ ਖਾਂਸੀ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭੁੱਖ ਘੱਟ ਲਗਣਾ ਅਤੇ ਵਜਨ ਘਟਣਾ ਟੀ.ਬੀ. ਰੋਗ ਦੇ ਲੱਛਣ ਹਨ। ਜੇਕਰ ਇਸ ਤਰਾਂ ਦੇ ਲੱਛਣ ਹੋਣ ਤਾਂ ਮਰੀਜ਼ ਨੂੰ ਨਜ਼ਦੀਕ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਇਲਾਜ਼ ਲਈ ਜਾਣਾ ਚਾਹੀਦਾ ਹੈ ਅਤੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮਰੀਜ਼ ਦੀ ਜਾਂਚ ਅਤੇ ਇਲਾਜ਼ ਸਿਹਤ ਕੇਂਦਰਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਮੁਫਤ ਦਵਾਈ ਸ਼ੁਰੂ ਹੋਣ ਦੇ ਨਾਲ ਨਾਲ ਰੋਗੀ ਨੂੰ ਚੰਗੀ ਖੁਰਾਕ ਦੇ ਲਈ ਸਰਕਾਰ ਕੋਲੋਂ ਉਸਦੇ ਬੈਂਕ ਦੇ ਖਾਤੇ ਵਿੱਚ ਪੰਜ ਸੌ ਰੁਪਏ ਪ੍ਰਤੀ ਮਹੀਨਾ ਪਾਇਆ ਜਾਂਦਾ ਹੈ ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਲੋਕਾਂ ਨੂੰ ਦਸਿਆ ਕਿ ਬਲਗਮ ਦੀ ਜਾਂਚ ਇਕ ਆਧੁਨਿਕ ਮਸ਼ੀਨ ਸੀ.ਵੀ. ਨੈਟ ਦੁਆਰਾ ਜ਼ਿਲ੍ਹਾ ਹਸਪਤਾਲ ਵਿੱਚ ਮੁਫਤ ਕੀਤੀ ਜਾਂਦੀ ਹੈ।ਟੀ.ਬੀ. ਰੋਗ ਪੂਰੀ ਤਰਾਂ ਨਾਲ ਇਲਾਜ ਦੇ ਯੋਗ ਹੈ। ਟੀ.ਬੀ. ਦਾ ਕੋਰਸ ਪੂਰਾ ਕਰਨ ਤੇ ਰੋਗ ਪੂਰੀ ਤਰਾਂ ਨਾਲ ਠੀਕ ਹੋ ਜਾਂਦਾ ਹੈ ਜੇਕਰ ਕਿਸੇ ਵਿਅਕਤੀ ਨੂੰ ਟੀ.ਬੀ. ਦੇ ਲਛਣ ਹੋਣ ਤਾਂ ਤੁਰੰਤ ਆਪਣੀ ਜਾਂਚ ਤੇ ਇਲਾਜ ਲਈ ਸਰਕਾਰੀ ਸਿਹਤ ਸੰਸਥਾਂ ਵਿਚ ਜਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਡਾ.ਹਰਪ੍ਰੀਤ ਕੌਰ, ਡਾ. ਗੁਰਦਰਸ਼ਨ ਸਿੰਘ, ਸੁਪਰਵਾਈਜਰ ਰਣਵੀਰ ਸਿੰਘ ਰਾਣਾ, ਓਮੇਸ਼ ਕੁਮਾਰ, ਜਤਿੰਦਰ ਕੁਮਾਰ, ਸੁਰਜੀਤ ਸਿੰਘ, ਗੁਰਪਾਲ ਸਿੰਘ ਰਣਯੋਧ ਸਿੰਘ, ਸਤਵੀਰ ਕੁਮਾਰ, ਜਗਦੀਫ ਸਿੰਘ ਕੁਲਵਿੰਦਰ ਸਿੰਘ, ਜਸਵਿੰਦਰ ਕੌਰ ਅਤੇ ਹੋਰ ਲੋਗ ਸ਼ਾਮਲ ਸਨ ।