Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਦੀ ਖਰੀਦ ਉਪਰੰਤ ਕਿਸਾਨਾਂ ਨੂੰ ਸਬਸਿਡੀ ਜਾਰੀ- ਡਿਪਟੀ ਕਮਿਸ਼ਨਰ

ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਦੀ ਖਰੀਦ ਉਪਰੰਤ ਕਿਸਾਨਾਂ ਨੂੰ ਸਬਸਿਡੀ ਜਾਰੀ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ (ਜੋਸ਼ੀ) 

24 ਮਾਰਚ : ਪੰਜਾਬ ਰਾਜ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਵਲੋਂ ਰਾਸ਼ਟਰੀ ਕਿ੍ਰਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਦੀ ਸਬ ਸਕੀਮ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ ਪ੍ਰਵਾਨ ਕੀਤੇ ਗਏ ਬਿਨੈਕਾਰਾਂ ਵਿਚੋ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਲਾਭਪਾਤਰੀਆਂ ਦੀਆਂ ਮਸ਼ੀਨਾਂ ਦੀ ਖੇਤੀਬਾੜੀ ਅਧਿਕਾਰੀਆਂ ਵਲੋਂ ਫਿਜੀਕਲ ਵੈਰੀਫਿਕੇਸ਼ਨ ਹੋਣ ਉਪਰੰਤ ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਸਿੱਧੇ ਤੋਰ ਤੇ ਮੁਹੱਈਆ ਕਰਵਾਈ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਮਸ਼ੀਨਰੀ ਖਰੀਦ ਚੁੱਕੇ 15 ਲਾਭਪਾਤਰੀਆਂ ਨੂੰ 25,07,240/- ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹਨਾਂ ਲਾਭਪਾਤਰੀਆਂ ਨੂੰ 03 ਟਰੈਕਟਰ ਓਪਰੇਟਡ ਸਪਰੇਅ ਪੰਪ (ਏਅਰ ਕੈਰੀਅਰ), 02 ਟਰੈਕਟਰ ਓਪਰੇਟਡ ਸਪਰੇਅ ਪੰਪ (ਬੂਮ ਟਾਈਪ) ਅਤੇ 10 ਨਿਯੂਮੈਟਿਕ ਪਲਾਂਟਰ ਦੀ ਖਰੀਦ ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ।