Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing ਨਗਰ ਨਿਗਮ ਵੱਲੋਂ ਸਾਲ 2023-24 ਲਈ 7501.65 ਲੱਖ ਰੁਪਏ ਦਾ ਬਜਟ ਪਾਸ: ਮੇਅਰ ਸੁਰਿੰਦਰ ਕੁਮਾਰ

ਨਗਰ ਨਿਗਮ ਵੱਲੋਂ ਸਾਲ 2023-24 ਲਈ 7501.65 ਲੱਖ ਰੁਪਏ ਦਾ ਬਜਟ ਪਾਸ: ਮੇਅਰ ਸੁਰਿੰਦਰ ਕੁਮਾਰ

ਹੁਸ਼ਿਆਰਪੁਰ (ਬਿਊਰੋ) 

24 ਮਾਰਚ : ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਾਲ 2023-24 ਲਈ 7501.65 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ ਬਜਟ ਨਾਲੋਂ ਕਰੀਬ 15 ਫੀਸਦੀ ਵੱਧ ਹੈ। ਇਹ ਜਾਣਕਾਰੀ ਮੇਅਰ ਸੁਰਿੰਦਰ ਕੁਮਾਰ ਨੇ ਡਾ: ਬੀ. ਆਰ. ਅੰਬੇਡਕਰ ਮੀਟਿੰਗ ਹਾਲ ਨਗਰ ਨਿਗਮ ਵਿਖੇ ਬਜਟ ਸਬੰਧੀ ਆਯੋਜਿਤ ਸਮੂਹ ਕੌਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਨਿਗਮ ਇੰਜਨੀਅਰ ਕੁਲਦੀਪ ਸਿੰਘ, ਲੇਖਾਕਾਰ ਰਜਿੰਦਰ ਕੁਮਾਰ ਅਤੇ ਨਗਰ ਨਿਗਮ ਦੇ ਸਮੂਹ ਅਧਿਕਾਰੀ ਅਤੇ ਕੌਂਸਲਰ ਹਾਜ਼ਰ ਸਨ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਾਲ 2023-24 ਲਈ ਵਿਕਾਸ ਕਾਰਜਾਂ ਲਈ 2363.05 ਲੱਖ ਰੁਪਏ, ਅਮਲੇ ਲਈ 4849.90 ਲੱਖ ਰੁਪਏ ਅਤੇ ਕੰਟੀਜੈਂਸੀ ਲਈ 288.70 ਲੱਖ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ। ਜਿਸ ਅਨੁਸਾਰ ਵੱਖ-ਵੱਖ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ, ਡਰੇਨੇਜ, ਸਲੱਮ ਏਰੀਆ ਅਤੇ ਹੋਰ ਵਿਕਾਸ ਕਾਰਜਾਂ ਲਈ ਇਹ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਜਟ ਵਿੱਚ ਵਿਕਾਸ ਕਾਰਜਾਂ ਲਈ ਰੱਖੇ ਫੰਡਾਂ ਅਤੇ ਸਰਕਾਰ ਤੋਂ ਮਿਲਣ ਵਾਲੀ ਗਰਾਂਟ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਸਰਬਪੱਖੀ ਵਿਕਾਸ ਕੀਤਾ ਜਾਵੇਗਾ।

error: copy content is like crime its probhihated