Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਲ ਇੰਡੀਆ ਸਿਵਲ ਸਰਵਿਸਿਜ ਅਥਲੈਟਿਕਸ ਚੈਂਪੀਅਨਸ਼ਿਪ ਲਈ ਗੁਰਦੀਪ ਸਿੰਘ ਡੁਮੇਲੀ ਦੀ ਪੰਜਾਬ ਟੀਮ ‘ਚ ਹੋਈ ਚੋਣ

ਆਲ ਇੰਡੀਆ ਸਿਵਲ ਸਰਵਿਸਿਜ ਅਥਲੈਟਿਕਸ ਚੈਂਪੀਅਨਸ਼ਿਪ ਲਈ ਗੁਰਦੀਪ ਸਿੰਘ ਡੁਮੇਲੀ ਦੀ ਪੰਜਾਬ ਟੀਮ ‘ਚ ਹੋਈ ਚੋਣ

ਫਗਵਾੜਾ ( ਲਾਲੀ ਦਾਦਰ )

25 ਮਾਰਚ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪੁਰ ਦੇ ਮੁਲਾਜਿਮ ਗੁਰਦੀਪ ਸਿੰਘ ਡੁਮੇਲੀ ਨੂੰ 26 ਤੋਂ 28 ਮਾਰਚ ਤੱਕ ਪੁਨੇ (ਮਹਾਰਾਸ਼ਟਰ) ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ ਅਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਵਿਚ ਸਿਲੈਕਟ ਕੀਤਾ ਗਿਆ ਹੈ। ਅੱਜ ਇੱਥੇ ਗੱਲਬਾਤ ਦੌਰਾਨ ਗੁਰਦੀਪ ਸਿੰਘ ਡੁਮੇਲੀ ਨੇ ਦੱਸਿਆ ਕਿ ਉਕਤ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਦੀ ਚੋਣ ਲਈ ਪਟਿਆਲਾ ਦੇ ਪੋਲੋ ਸਟੇਡੀਅਮ ਵਿਖੇ ਟਰਾਇਲ ਹੋਇਆ ਸੀ ਜਿਸ ਵਿਚ ਉਹਨਾਂ ਦੀ ਚੋਣ ਵੀ ਪੰਜਾਬ ਟੀਮ ਲਈ ਕੀਤੀ ਗਈ ਹੈ। ਉਹਨਾਂ ਭਰੋਸਾ ਦਿੱਤਾ ਕਿ ਉਕਤ ਚੈਂਪੀਅਨਸ਼ਿਪ ਵਿਚ ਉਹ ਆਪਣਾ ਸ੍ਰੇਸ਼ਠ ਪ੍ਰਦਰਸ਼ਨ ਕਰਨਗੇ। ਪੰਜਾਬ ਟੀਮ ਵਿਚ ਗੁਰਦੀਪ ਸਿੰਘ ਡੁਮੇਲੀ ਦੀ ਚੋਣ ਪ੍ਰਤੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਮੈਡਮ ਦਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਤੋਂ ਇਲਾਵਾ ਸਕੂਲ ਪਿ੍ਰੰਸੀਪਲ ਸੰਤੋਖ ਸਿੰਘ ਨੇ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਉਕਤ ਚੈਂਪੀਅਨਸ਼ਿਪ ਵਿਚ ਮੈਡਲ ਜਿੱਤ ਕੇ ਹੀ ਵਾਪਸ ਪਰਤਣਗੇ।
ਤਸਵੀਰ – ਗੁਰਦੀਪ ਸਿੰਘ ਡੁਮੇਲੀ।