Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing  “ਖਵਾਇਸ਼ਾਂ ਦੀ ਉਡਾਨ” ਤਹਿਤ ਲੜਕੀਆਂ ਲਈ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ  28 ਮਾਰਚ ਨੂੰ: ਜ਼ਿਲ੍ਹਾ ਰੋਜ਼ਗਾਰ ਅਫਸਰ

 “ਖਵਾਇਸ਼ਾਂ ਦੀ ਉਡਾਨ” ਤਹਿਤ ਲੜਕੀਆਂ ਲਈ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ  28 ਮਾਰਚ ਨੂੰ: ਜ਼ਿਲ੍ਹਾ ਰੋਜ਼ਗਾਰ ਅਫਸਰ

ਹੁਸ਼ਿਆਰਪੁਰ (ਬਿਊਰੋ) 

27 ਮਾਰਚ: ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਤੇ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੁਆਰਾ ਮਿਤੀ 28 ਮਾਰਚ ਨੂੰ ਸਵੇਰੇ 11 ਵਜੇ ਪ੍ਰੋਗਰਾਮ “ਖਵਾਇਸ਼ਾਂ ਦੀ ਉਡਾਨ” ਤਹਿਤ “ਸੁਰੱਖਿਆ ਬਲਾਂ ਵਿੱਚ ਕੁੜੀਆਂ ਲਈ ਰੋਜ਼ਗਾਰ ਮੌਕੇ ਅਤੇ ਚੁਣੌਤੀਆਂ” ਦੇ ਵਿਸ਼ੇ ’ਤੇ ਆਨਲਾਈਨ ਕਰੀਅਰ ਟਾਕ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ, ਜਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਦੱਸਿਆ ਗਿਆ ਕਿ ਇਸ ਕਰੀਅਰ ਟਾਕ ਵਿਚ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ ਡਾਇਰੈਕਟਰ, ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸੀਚਿਊਟ ਫਾਰ ਗਰਲਜ਼ ਵਲੋਂ ਪ੍ਰੇਰਣਾਦਾਇਕ ਸਪੀਕਰ ਵੱਲੋਂ ਸੰਬੋਧਨ ਕੀਤਾ ਜਾਵੇਗਾ, ਜਿਸ ਵਿੱਚ ਸੁਰੱਖਿਆ ਬਲਾਂ ਵਿੱਚ ਕੁੜੀਆਂ ਲਈ ਰੋਜ਼ਗਾਰ ਸਬੰਧੀ ਮੌਕੇ ਅਤੇ ਚੁਨੌਤੀਆਂ ਬਾਰੇ ਸੁਝਾਅ ਦੇਣ ਸਬੰਧੀ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਕਰੀਅਰ ਟਾਕ ਰੋਜ਼ਗਾਰ ਵਿਭਾਗ ਦੇ ਫੇਸਬੁੱਕ ਪੇਜ਼ ਦੇ ਲਿੰਕ ’ਤੇ ਲਾਈਵ ਚੱਲੇਗਾ। ਜੋ ਵੀ ਪ੍ਰਾਰਥੀ ਇਸ ਕਰੀਅਰ ਟਾਕ ਦਾ ਫਾਇਦਾ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਕਿ ਪ੍ਰਾਰਥੀ ਘਰ ਬੈਠੇ ਹੀ ਆਪਣੇ ਫੇਸਬੁੱਕ ਅਕਾਊਂਟ ਤੋਂ ਰੋਜ਼ਗਾਰ ਵਿਭਾਗ ਦੇ ਫੇਸਬੁੱਕ ਪੇਜ਼ ਦੇ ਲਿੰਕ https://fb.me/e/T6ABixV5  ਰਾਹੀਂ ਇਸ ਕਰੀਅਰ ਟਾਕ ਵਿੱਚ ਹਿੱਸਾ ਲੈਣ ਅਤੇ ਇਸ ਕਰੀਅਰ ਟਾਕ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

error: copy content is like crime its probhihated