Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਲੱਖਪੁਰ ਵਿਖੇ ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ 5 ਅਪ੍ਰੈਲ ਨੂੰ

ਪਿੰਡ ਲੱਖਪੁਰ ਵਿਖੇ ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ 5 ਅਪ੍ਰੈਲ ਨੂੰ

ਫਗਵਾੜਾ ( ਲਾਲੀ ਦਾਦਰ) 

28 ਮਾਰਚ :  ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਇੱਥੋਂ ਦੇ ਨਜਦੀਕੀ ਪਿੰਡ ਲੱਖਪੁਰ ਵਿਖੇ ਸਮੂਹ ਢੱਡਵਾਲ ਪਰਿਵਾਰਾਂ ਵਲੋਂ 5 ਅਪ੍ਰੈਲ ਦਿਨ ਬੁੱਧਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪਰੰਤ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਬਲਬੀਰ ਸਿੰਘ ਢੱਡਵਾਲ, ਮਹਿੰਦਰ ਸਿੰਘ ਢੱਡਵਾਲ, ਮਲਕੀਤ ਸਿੰਘ ਢੱਡਵਾਲ, ਬਲਵਿੰਦਰ ਸਿੰਘ ਢੱਡਵਾਲ ਅਤੇ ਮਲਜਿੰਦਰ ਸਿੰਘ ਢੱਡਵਾਲ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੁਪਿਹਰ 1 ਵਜੇ ਪਿਤਰਾਂ ਦੀ ਪੂਜਾ ਕਰਕੇ ਵੱਡੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ। ਉਪਰੰਤ ਧਾਰਮਿਕ ਸਟੇਜ ਸਜਾਈ ਜਾਵੇਗੀ। ਜਿਸ ਵਿਚ ਪੰਥਕ ਢਾਡੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਚਾਹ ਪਕੌੜੇ, ਜਲੇਬੀਆਂ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਪ੍ਰਬੰਧਕਾਂ ਨੇ ਸਮੂਹ ਢੱਡਵਾਲ ਪਰਿਵਾਰਾਂ ਨੂੰ ਇਸ ਸਲਾਨਾ ਜੋੜ ਮੇਲੇ ਵਿਚ ਹਰ ਸਾਲ ਦੀ ਤਰ੍ਹਾਂ ਪਰਿਵਾਰਾਂ ਸਮੇਤ ਹਾਜਰੀ ਲਗਵਾਉਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ ਰੇਸ਼ਮ ਸਿੰਘ, ਮਲਕੀਤ ਸਿੰਘ, ਮਲਜਿੰਦਰ ਸਿੰਘ, ਲੈਂਬਰ ਸਿੰਘ ਢੱਡਵਾਲ, ਬਲਜਿੰਦਰ ਸਿੰਘ ਢੱਡਵਾਲ, ਮਨਜੀਤ ਸਿੰਘ, ਕੁਲਦੀਪ ਸਿੰਘ ਢੱਡਵਾਲ, ਗੁਰਪ੍ਰਤਾਪ ਸਿੰਘ ਢੱਡਵਾਲ, ਬਲਰਾਜ ਸਿੰਘ, ਦੀਪਾ ਨੰਬਰਦਾਰ, ਬਲਦੇਵ ਸਿੰਘ ਨੰਬਰਦਾਰ, ਮੋਹਨ ਸਿੰਘ ਨੰਬਰਦਾਰ, ਜਗਦੀਪ ਸਿੰਘ, ਹਰਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਕਰਨ ਢੱਡਵਾਲ, ਜਤਿੰਦਰ ਸਿੰਘ ਪੰਚ ਅਤੇ ਦਵਿੰਦਰ ਲੱਖਪੁਰ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਲੱਖਪੁਰ ਸਥਿਤ ਢੱਡਵਾਲ ਜਠੇਰੇ ਅਸਥਾਨ ਦਾ ਬਾਹਰੀ ਦ੍ਰਿਸ਼।