Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਭਾਈ ਅੰਮ੍ਰਿਤਪਾਲ ਦੇ ਹੁਸ਼ਿਆਰਪੁਰ ਇਲਾਕੇ ‘ਚ ਨਜ਼ਰ ਆਉਣ ਦੀ ਖਬਰ ਤੋਂ ਬਾਅਦ ਪੁਲਿਸ ਹੋਈ ਮੁਸਤੈਦ

ਭਾਈ ਅੰਮ੍ਰਿਤਪਾਲ ਦੇ ਹੁਸ਼ਿਆਰਪੁਰ ਇਲਾਕੇ ‘ਚ ਨਜ਼ਰ ਆਉਣ ਦੀ ਖਬਰ ਤੋਂ ਬਾਅਦ ਪੁਲਿਸ ਹੋਈ ਮੁਸਤੈਦ

ਫਗਵਾੜਾ (ਲਾਲੀ ਦਾਦਰ )

* ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਚਲਾਈ ਸਰਚ ਮੁਹਿਮ

29 ਮਾਰਚ : ਬੀਤੀ ਰਾਤ ਫਗਵਾੜਾ ਦੇ ਨਾਲ ਲੱਗਦੇ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਇਲਾਕੇ ‘ਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਪੱਪਲਪ੍ਰੀਤ ਸਿੰਘ ਦੇ ਨਜ਼ਰ ਆਉਣ ਦੀ ਫੈਲੀ ਖਬਰ ਤੋਂ ਬਾਅਦ ਫਗਵਾੜਾ ਪੁਲਿਸ ਵੀ ਚੌਕੰਨੀ ਹੋ ਗਈ ਹੈ। ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਮਿਲ ਕੇ ਪੁਲਿਸ ਨੇ ਹੁਸ਼ਿਆਰਪੁਰ ਰੋਡ ਸਥਿਤ ਰਾਵਲਪਿੰਡੀ ਅਤੇ ਹੋਰ ਥਾਵਾਂ ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਹਾਲਾਂਕਿ ਪੁਲਿਸ ਦੇ ਵੱਡੇ ਅਧਿਕਾਰੀ ਇਸ ਸਬੰਧ ਵਿਚ ਕੁੱਝ ਵੀ ਸਪਸ਼ਟ ਦੱਸਣ ਨੂੰ ਤਿਆਰ ਨਹੀਂ ਹਨ ਪਰ ਆਮ ਚਰਚਾ ਇਹੋ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਦੀ ਗਿਰਫਤਾਰੀ ਲਈ ਹੀ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਦੱਸਿਆ ਜਾਂਦਾ ਹੈ ਕਿ ਬੀਤੀ ਰਾਤ ਇਕ ਇਨੋਵਾ ਗੱਡੀ ਫਗਵਾੜਾ ਤੋਂ ਸ਼ੱਕੀ ਹਾਲਤ ਵਿਚ ਹੁਸ਼ਿਆਰਪੁਰ ਸਾਈਡ ਨੂੰ ਜਾਂਦੀ ਨਜ਼ਰ ਆਈ ਸੀ ਜਿਸਦਾ ਪਿੱਛਾ ਵੀ ਕੀਤਾ ਗਿਆ ਪਰ ਉਹ ਹੁਸ਼ਿਆਰਪੁਰ ਦੀ ਹੱਦ ‘ਚ ਦਾਖਲ ਹੋ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਾਵਲਪਿੰਡੀ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕੀਤਾ ਹੈ ਪਰ ਪੁਲਿਸ ਇਸ ਵਾਰੇ ਮੀਡੀਆ ਸਾਹਮਣੇ ਖੁਲਾਸਾ ਨਹੀਂ ਰਹੀ। ਖਬਰ ਲਿਖੇ ਜਾਣ ਤੱਕ ਪੁਲਿਸ ਦੀ ਸਰਚ ਮੁਹਿਮ ਲਗਾਤਾਰ ਜਾਰੀ ਹੈ।

ਕੈਪਸ਼ਨ- ਫਗਵਾੜਾ ਦੇ ਨਜਦੀਕ ਥਾਣਾ ਰਾਵਲਪਿੰਡੀ ਵਿਖੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਕੇਂਦਰੀ ਸੁਰੱਖਿਆ ਦਸਤੇ ਦੇ ਜਵਾਨ।