Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਡੁਮੇਲੀ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਵਿਖੇ ਸ੍ਰੀ ਦੁਰਗਾ ਅਸ਼ਟਮੀ ਮੌਕੇ ਕਰਵਾਇਆ ਧਾਰਮਿਕ ਸਮਾਗਮ

ਪਿੰਡ ਡੁਮੇਲੀ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਵਿਖੇ ਸ੍ਰੀ ਦੁਰਗਾ ਅਸ਼ਟਮੀ ਮੌਕੇ ਕਰਵਾਇਆ ਧਾਰਮਿਕ ਸਮਾਗਮ

ਫਗਵਾੜਾ (ਲਾਲੀ ਦਾਦਰ )

* ਧਰਮ ਦੇਵਾ ਜੀ ਨੇ ਸਮੂਹ ਸੰਗਤਾਂ ਨੂੰ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ

29 ਮਾਰਚ : ਇੱਥੋਂ ਦੇ ਨਜਦੀਕੀ ਪਿੰਡ ਡੁਮੇਲੀ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਵਿਖੇ ਚੇਤ ਮਹੀਨੇ ਦੇ ਨਵਰਾਤਰਿਆਂ ਦੌਰਾਨ ਅੱਜ ਸ੍ਰੀ ਦੁਰਗਾ ਅਸ਼ਟਮੀ ਮੌਕੇ ਮੰਦਿਰ ਦੇ ਗੱਦੀ ਨਸ਼ੀਨ ਧਰਮ ਦੇਵਾ ਜੀ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਚੁੰਨੀ ਦੀ ਰਸਮ ਉਪਰੰਤ ਕੰਜਕ ਪੂਜਨ ਕੀਤਾ ਗਿਆ। ਧਰਮ ਦੇਵਾ ਜੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਹਾਜਰੀਨ ਸੰਗਤ ਨੂੰ ਸ੍ਰੀ ਦੁਰਗਾ ਅਸ਼ਟਮੀ ਅਤੇ ਰਾਮ ਨੌਮੀ ਦੀ ਵਧਾਈ ਦਿੱਤੀ। ਮਹੰਤ ਸੁਰਿੰਦਰ ਸਿਆਣ ਐਂਡ ਪਾਰਟੀ ਕਪੂਰ ਪਿੰਡ ਵਾਲਿਆਂ ਵਲੋਂ ਮਾਂ ਭਗਵਤੀ ਦੇ ਚਰਨਾਂ ਵਿਚ ਆਪਣੀ ਭਰਪੂਰ ਹਾਜਰੀ ਲਗਵਾਈ ਗਈ। ਮੁੱਖ ਸੇਵਾਦਾਰ ਭਗਤ ਦੌਲਤ ਰਾਮ ਅਤੇ ਭਗਤ ਸਰਬਜੀਤ ਸਾਬੀ ਡੁਮੇਲੀ ਨੇ ਸਮੂਹ ਸਹਿਯੋਗੀਆਂ, ਸੇਵਾਦਾਰਾਂ ਤੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਚਾਹ ਪਕੌੜੇ ਅਤੇ ਮਈਆ ਜੀ ਦਾ ਭੰਡਾਰਾ ਅਤੁਟ ਵਰਤਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਰਾਣਾ, ਬਿੰਨੀ, ਦੇਸਰਾਜ, ਸੰਜੀਵ ਕੁਮਾਰ, ਤਰਲੋਚਨ ਸਿੰਘ ਰਿਹਾਣਾ ਜੱਟਾਂ, ਕਾਕਾ ਡੁਮੇਲੀ, ਹੈੱਪੀ ਡੁਮੇਲੀ, ਬਿੱਟੂ ਡੁਮੇਲੀ, ਵਿਜੇ ਡੁਮੇਲੀ, ਕੁਲਦੀਪ ਹਰੀ ਪੁਰੀਆ, ਸੋਨੂੰ ਡੁਮੇਲੀ, ਹਰਜੀਤ ਮਾਣਕ, ਇੰਦਰ ਕੁਮਾਰ, ਰਮਨ ਰਿਹਾਣਾ ਜੱਟਾਂ, ਬਿੱਟੂ ਯੂ.ਏ.ਈ., ਮਨਜੀਤ ਕੁਮਾਰ, ਜੋਰਾਵਰ ਸਿੰਘ, ਜੱਸੀ ਡੁਮੇਲੀ, ਪਿਆਰਾ ਲਾਲ, ਵਿਸ਼ਾਲ ਬੱਲੂ, ਵਿਕਾਸ ਪੰਡਿਤ, ਨਰਿੰਦਰ ਸੋਨੂੰ, ਹਰਪ੍ਰੀਤ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜਰ ਸਨ।
ਕੈਪਸ਼ਨ- ਪਿੰਡ ਡੁਮੇਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮਹੰਤ ਸੁਰਿੰਦਰ ਸਿਆਣ ਮਹਾਂ ਮਾਈ ਦੀ ਮਹਿਮਾਂ ਦਾ ਗੁਣ ਗਾਣ ਕਰਦੇ ਹੋਏ ਅਤੇ ਧਰਮ ਦੇਵਾ ਜੀ ਸਮੂਹ ਸੰਗਤਾਂ ਨੂੰ ਅਸ਼ੀਰਵਾਦ ਦਿੰਦੇ ਹੋਏ l