Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਗੜ੍ਹਦੀਵਾਲਾ (ਚੌਧਰੀ)

31 ਮਾਰਚ  : ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੁੱਖੀ ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਦਾਰ ਹਰਵਿੰਦਰ ਸਿੰਘ ਸਮਰਾ,ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਭਾਟੀਆ ਤੇ ਕਿਸਾਨ ਗੰਨਾ ਸੰਘਰਸ਼ ਕਮੇਟੀ ਦਸੂਹਾ ਪੰਜਾਬ ਦੇ ਜਰਨਲ ਸਕੱਤਰ ਅਮਰਜੀਤ ਸਿੰਘ ਮਾਹਲ ਨੇ ਸ਼ਿਰਕਤ ਕੀਤੀ।ਇਸ ਮੌਕੇ ਸਰਦਾਰ ਹਰਵਿੰਦਰ ਸਿੰਘ ਸਮਰਾ ਵਲੋਂ ਆਪਣੇ ਬਾਬਾ ਨੰਬਰਦਾਰ ਨਰੈਣ ਸਿੰਘ ਦੀ ਯਾਦ ਵਿੱਚ ਛੇਵੀਂ ਤੇ ਸੱਤਵੀਂ ਕਲਾਸ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਵਿੱਚ ਪੜ੍ਹਾਈ ਵਿੱਚ ਮੱਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਆਗੂਆਂ ਵੱਲੋਂ ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਦੇ ਸਮੂਹ ਟੀਚਰ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਅਧਿਆਪਕਾਂ ਦੀ ਮੇਹਨਤ ਸਦਕਾ ਅੱਜ ਉੱਕਤ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਮੁਕਾਮ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਜਿਸਦਾ ਸਿਹਰਾ ਸਕੂਲ ਦੇ ਮੇਹਨਤੀ ਅਧਿਆਪਕ ਸਾਹਿਬਾਨਾਂ ਨੂੰ ਜਾਦਾ ਹੈ।ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਹਰ ਸੰਭਵ ਸਹਾਇਤਾ ਮਹੁੱਈਆ ਕਰਵਾਉਣ ਦਾ ਭਰੋਸਾ ਦਿੱਤਾ ।ਇਸ ਮੌਕੇ ਸਕੂਲ ਕਮੇਟੀ ਚੇਅਰਮੈਂਨ ਸੁਖਵਿੰਦਰ ਕੌਰ, ਅਧਿਆਪਕ ਗੁਰਪ੍ਰੀਤ ਸਿੰਘ,ਬਲਜੀਤ ਕੌਰ ਸਮਰਾ,ਪੰਚ ਮਨਜੀਤ ਕੌਰ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਹਰਭਜਨ ਸਿੰਘ, ਹਰਵੀਰ ਕੌਰ, ਰੋਮੀ ਰਾਣੀ, ਐਲੀਮੈਂਟਰੀ ਸਕੂਲ ਹੈਂਡ ਟੀਚਰ ਜਸਵੀਰ ਕੌਰ, ਰਾਜਵਿੰਦਰ ਕੌਰ, ਅਨੂਪ ਕੌਰ, ਏਕਤਾ ਸ਼ਰਮਾ, ਪਰਮਿੰਦਰ ਸਿੰਘ, ਪਰਦੀਪ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜਰ ਸਨ।

error: copy content is like crime its probhihated