Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਫਗਵਾੜਾ ਦੇ ਪੇਂਡੂ ਇਲਾਕਿਆਂ ‘ਚ ਬੇਮੌਸਮੀ ਬਰਸਾਤ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ

ਫਗਵਾੜਾ ਦੇ ਪੇਂਡੂ ਇਲਾਕਿਆਂ ‘ਚ ਬੇਮੌਸਮੀ ਬਰਸਾਤ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ

ਫਗਵਾੜਾ (ਲਾਲੀ ਦਾਦਰ )

* ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ

31 ਮਾਰਚ : ਬੀਤੀ ਰਾਤ ਤੋਂ ਅੱਜ ਬਾਅਦ ਦੁਪਿਹਰ ਤੱਕ ਫਗਵਾੜਾ ਦੇ ਪੇਂਡੂ ਇਲਾਕਿਆਂ ‘ਚ ਹੋਈ ਭਾਰੀ ਬਰਸਾਤ ਨਾਲ ਕਣਕਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ। ਸਬ-ਡਵੀਜਨ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੇ ਦੇਖਿਆ ਗਿਆ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗੁ ਪਾਲੀ ਅਤੇ ਸੋਨੇ ਵਾਂਗੁ ਪੱਕ ਕੇ ਕਟਾਈ ਲਈ ਤਿਆਰ ਹੋਈ ਫਸਲ ਖੇਤਾਂ ਵਿਚ ਵਿਛੀ ਹੋਈ ਸੀ ਅਤੇ ਕਿਸਾਨਾਂ ਦੇ ਚਿਹਰੇ ਬੇਮੌਮਸੀ ਬਰਸਾਤ ਅਤੇ ਆਪਣੀ ਬਰਬਾਦ ਹੁੰਦੀ ਫਸਲ ਨੂੰ ਦੇਖ ਕੇ ਮੁਰਝਾਏ ਹੋਏ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਅਮਰੀਕ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਰੂਪ ਲਾਲ, ਕੁੰਦਰ ਸਿੰਘ, ਗੁਲਜਾਰ ਸਿੰਘ, ਮੇਜਰ ਸਿੰਘ, ਹਰਨੇਕ ਸਿੰਘ, ਸਨੀ ਵਾਹਦ, ਪਰਮਜੀਤ ਸਿੰਘ ਅਤੇ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਕੁੱਝ ਦਿਨਾਂ ਪਹਿਲਾਂ ਵੀ ਬੇਮੌਸਮੀ ਬਰਸਾਤ ਅਤੇ ਹਨੇ੍ਹਰੀ ਝੱਖੜ ਨਾਲ ਉਹਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਸੀ ਪਰ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਉਹਨਾਂ ਦੀ ਫਸਲ ਦਾ ਬਹੁਤ ਭਾਰੀ ਨੁਕਸਾਨ ਕੀਤਾ ਹੈ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਇਸ ਤਾਜੇ ਹੋਏ ਨੁਕਸਾਨ ਦੀ ਵੀ ਤੁਰੰਤ ਗਿਰਦਾਵਰੀ ਕਰਵਾ ਕੇ ਉਹਨਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇ ਨਹੀਂ ਤਾਂ ਪਹਿਲਾਂ ਹੀ ਕਰਜੇ ਦੀ ਮਾਰ ਤੋਂ ਪਰੇਸ਼ਾਨ ਕਿਸਾਨਾਂ ਨੂੰ ਹੋਰ ਆਰਥਕ ਸੰਕਟ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ।
ਤਸਵੀਰ 002, ਕੈਪਸ਼ਨ- ਫਗਵਾੜਾ ਦੇ ਪਿੰਡ ਖਲਵਾੜਾ ਵਿਖੇ ਇਕ ਖੇਤ ਵਿਚ ਬਰਸਾਤ ਨਾਲ ਡਿੱਗੀ ਹੋਈ ਫਸਲ ਦੀ ਮੂੰਹ ਬੋਲਦੀ ਤਸਵੀਰ।

error: copy content is like crime its probhihated